ਪੰਜਾਬ

punjab

By

Published : Aug 7, 2020, 5:13 AM IST

ETV Bharat / videos

ਬੱਚੇ ਨੂੰ ਜਨਮ ਦੇਣ ਤੋਂ 12 ਘੰਟੇ ਬਆਦ ਹੀ ਮਾਂ ਦੀ ਹੋਈ ਮੌਤ, ਪਰਿਵਾਰ ਨੇ ਡਾਕਟਰ 'ਤੇ ਲਾਏ ਅਣਗਿਹਲੀ ਦੇ ਇਲਜ਼ਾਮ

ਤਰਨ ਤਾਰਨ: ਜ਼ਿਲ੍ਹੇ ਦੇ ਕਸਬੇ ਪੱਟੀ ਵਿੱਚ ਬੱਚੇ ਨੂੰ ਜਨਮ ਦੇਣ ਤੋਂ 12 ਘੰਟੇ ਬਾਅਦ ਮਾਂ ਨੇ ਦਮ ਤੋੜ ਦਿੱਤਾ। ਇਸ ਘਟਨਾ ਤੋਂ ਬਾਅਦ ਮ੍ਰਿਤਕਾ ਸਰਬਜੀਤ ਕੌਰ ਦੇ ਪਰਿਵਾਰ ਨੇ ਨਿੱਜੀ ਹਸਪਤਾਲ ਦੀ ਡਾਕਟਰ 'ਤੇ ਅਣਗਿਹਲੀ ਵਰਤਣ ਦੇ ਇਲਜ਼ਾਮ ਲਗਾਏ ਹਨ। ਪਰਿਵਾਰ ਨੇ ਡਾਕਟਰ ਖ਼ਿਲਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ। ਇਸ ਬਾਰੇ ਡਾਕਟਰ ਨੇ ਕਿਹਾ ਕਿ ਪਹਿਲਾਂ ਸਧਾਰਨ ਡਿਲਵਰੀ ਕਰਵਾਉਣ ਦੀ ਕੋਸ਼ਿਸ਼ ਕੀਤੀ ਗਈ ਸੀ ਪਰ ਬੱਚੇ ਦੀ ਜਾਨ ਨੂੰ ਖ਼ਤਰਾ ਵੇਖ ਅਪ੍ਰੇਸ਼ਨ ਕੀਤਾ ਗਿਆ। ਉਨ੍ਹਾਂ ਕਿਹਾ ਕਿ ਅਪ੍ਰੇਸ਼ਨ ਤੋਂ 12 ਘੰਟੇ ਬਾਅਦ ਜੱਚਾ ਨੂੰ ਦੌਰਾ ਪੈਣ ਕਾਰਨ ਉਸ ਦੀ ਮੌਤ ਹੋ ਗਈ। ਇਸ ਮਾਮਲੇ ਵਿੱਚ ਪੁਲਿਸ ਨੇ ਕਿਹਾ ਕਿ ਪੀੜਤ ਪਰਿਵਾਰ ਦੇ ਬਿਆਨਾਂ 'ਤੇ ਕਾਰਵਾਈ ਕੀਤੀ ਜਾ ਰਹੀ ਅਤੇ ਬਾਕੀ ਪੋਸਟਮਾਟਰਮ ਦੀ ਰਿਪੋਰਟ ਆਉਣ ਤੋਂ ਬਾਅਦ ਹੀ ਸਾਫ਼ ਹੋ ਸਕੇਗਾ।

For All Latest Updates

ABOUT THE AUTHOR

...view details