ਦੀਪ ਸਿੱਧੂ ਦੇ ਹੱਕ 'ਚ ਮੋਟਰਸਾਈਕਲ ਮਾਰਚ - Motorcycle march
ਅੱਜ ਸਿੱਖ ਜਥੇਬੰਦੀਆਂ ਵੱਲੋਂ ਅੱਜ ਕੇਂਦਰ ਸਰਕਾਰ ਦੇ ਖ਼ਿਲਾਫ਼, ਦੀਪ ਸਿੱਧੂ, ਲੱਖਾ ਸਿਧਾਣਾ ਅਤੇ ਜੇਲ੍ਹਾਂ 'ਚ ਬੰਦ ਕਿਸਾਨਾਂ ਦੇ ਹੱਕ ਵਿੱਚ ਰੋਸ ਪ੍ਰਦਰਸ਼ਨ ਕਰਦੇ ਹੋਏ ਮੋਟਰਸਾਈਕਲ ਮਾਰਚ ਕੀਤਾ ਗਿਆ। ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਉਹ ਲੱਖਾ ਸਿਧਾਣਾ ਤੇ ਦੀਪ ਸਿੱਧੂ ਦੇ ਹੱਕ ਵਿੱਚ ਅੱਜ ਅਵਾਜ਼ ਬੁਲੰਦ ਕਰਨ ਲਈ ਸੜਕਾਂ 'ਤੇ ਉਤਰੇ ਹਨ। ਕਿਸਾਨ ਆਗੂ ਉਗਰਾਹਾਂ ਵੱਲੋਂ ਦਿੱਤੇ ਬਿਆਨ ਕਿ ਉਨ੍ਹਾਂ ਦਾ ਲੱਖਾ ਸਿਧਾਣਾ ਨਾਲ ਕੋਈ ਲੈਣਾ ਦੇਣਾ ਨਹੀਂ ਬਾਰੇ ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਕਿਸਾਨ ਆਗੂਆਂ ਨੂੰ ਸਿਰਫ਼ ਫੰਡ ਨਾਲ ਲੈਣਾ ਦੇਣਾ ਹੈ। ਉਨ੍ਹਾਂ ਕਿਹਾ ਕਿ ਜੇਕਰ ਕਿਸਾਨ ਆਗੂਆਂ ਤੋਂ ਇਹ ਸੰਘਰਸ਼ ਨਹੀਂ ਚੱਲ ਰਿਹਾ ਤਾਂ ਉਹ ਹੱਥ ਖੜ੍ਹੇ ਕਰ ਦੇਣ।