ਪੁਰਾਣੀ ਪੈਨਸ਼ਨ ਬਹਾਲੀ ਲਈ ਕੀਤਾ ਮੋਟਰਸਾਈਕਲ ਰੋਸ ਮਾਰਚ - Motorcycle protest march
ਮਾਨਸਾ: ਜਨਵਰੀ 2004 ਤੋਂ ਸਰਕਾਰੀ ਸੇਵਾ ਵਿੱਚ ਭਰਤੀ ਹੋਏ ਕਰਮਚਾਰੀਆਂ ਦੀ ਪੈਨਸ਼ਨ ਬਹਾਲ ਕਰਵਾਉਣ ਲਈ ਪੁਰਾਣੀ ਪੈਨਸ਼ਨ ਬਹਾਲ ਕਮੇਟੀ ਦੁਆਰਾ ਬਾਲ ਭਵਨ ਵਿੱਚ ਪ੍ਰਦਰਸ਼ਨ ਕਰਕੇ ਸ਼ਹਿਰ ਵਿੱਚ ਮੋਟਰਸਾਈਕਲ ਰੋਸ ਮਾਰਚ ਕੀਤਾ ਗਿਆ। ਕਰਮਚਾਰੀਆਂ ਨੇ ਮੰਗ ਕੀਤੀ ਕਿ ਉਨ੍ਹਾਂ ਦੀ ਪੁਰਾਣੀ ਪੈਨਸ਼ਨ ਸਕੀਮ ਪੁਰਾਣੇ ਕਰਮਚਾਰੀਆਂ ਦੀ ਤਰ੍ਹਾਂ ਬਹਾਲ ਕੀਤੀਆਂ ਜਾਵੇਗੀ ਤਾਂ ਕਿ ਉਨ੍ਹਾਂ ਦਾ ਆਉਣ ਵਾਲਾ ਸਮਾਂ ਵੀ ਸੁਰੱਖਿਅਤ ਹੋ ਸਕੇ।ਆਗੂਆਂ ਕਰਮਚਾਰੀ ਗਗਨਦੀਪ ਕੌਰ, ਗੁਰਪ੍ਰੀਤ ਕੌਰ ਅਤੇ ਕਰਮਜੀਤ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਨੇ 2004 ਬਾਅਦ ਭਰਤੀ ਹੋਏ ਸਾਰੇ ਮੁਲਾਜ਼ਮਾਂ ਦੀ ਪੈਨਸ਼ਨ ਬੰਦ ਕੀਤੀ ਹੋਈ ਹੈ, ਜਿਸ ਦੇ ਰੋਸ ਵੱਜੋਂ ਪ੍ਰਦਰਸ਼ਨ ਕੀਤਾ ਗਿਆ। ਉਨ੍ਹਾਂ ਨੇ ਕਿਹਾ ਕਿ ਜਦੋਂ ਤੱਕ ਸਰਕਾਰ ਮੁਲਾਜ਼ਮਾਂ ਦੀ ਪੁਰਾਣੀ ਪੈਨਸ਼ਨ ਬਹਾਲ ਨਹੀਂ ਕਰਦੀ ਸੰਘਰਸ਼ ਜਾਰੀ ਰਹੇਗਾ।