ਕਿਸਾਨਾਂ ਵੱਲੋਂ ਦਿੱਲੀ ਸੰਘਰਸ਼ ਲਈ ਲਾਮਬੰਦੀ, ਪਿੰਡਾਂ 'ਚ ਕੱਢੀ ਮੋਟਰਸਾਈਕਲ ਰੈਲੀ - ਗੁਰਦੁਆਰਾ ਸ੍ਰੀ ਫ਼ਤਿਹਗੜ੍ਹ ਸਾਹਿਬ
ਸ੍ਰੀ ਫ਼ਤਿਹਗੜ੍ਹ ਸਾਹਿਬ: ਸੰਯੁਕਤ ਕਿਸਾਨ ਮੋਰਚਾ ਵਲੋਂ ਸ੍ਰੀ ਫ਼ਤਿਹਗੜ੍ਹ ਸਾਹਿਬ ਦੇ ਪਿੰਡਾਂ 'ਚ ਨੌਜਵਾਨਾਂ ਨੂੰ ਨਾਲ ਲੈਕੇ ਮੋਟਰਸਾਈਕਲ ਰੈਲੀ ਕੱਢੀ ਗਈ। ਇਸ ਮੌਕੇ ਕਿਸਾਨਾਂ ਦਾ ਕਹਿਣਾ ਕਿ ਰੈਲੀ ਦਾ ਮੁੱਖ ਮਕਸਦ ਲੋਕਾਂ ਨੂੰ ਦਿੱਲੀ 'ਚ ਚੱਲ ਰਹੇ ਸੰਘਰਸ਼ ਪ੍ਰਤੀ ਲਾਮਬੰਧ ਕਰਨਾ ਹੈ। ਉਨ੍ਹਾਂ ਦੱਸਿਆ ਕਿ ਇਹ ਮੋਟਰਸਾਈਕਲ ਰੈਲੀ ਵੱਖ-ਵੱਖ ਪਿੰਡਾਂ ਤੋਂ ਹੁੰਦੇ ਹੋਏ ਗੁਰਦੁਆਰਾ ਸ੍ਰੀ ਫ਼ਤਿਹਗੜ੍ਹ ਸਾਹਿਬ 'ਚ ਸਮਾਪਤ ਹੋਵੇਗੀ। ਇਸ ਦੇ ਨਾਲ ਹੀ ਕਿਸਾਨਾਂ ਦਾ ਕਹਿਣਾ ਕਿ ਮੰਡੀਆਂ 'ਚ ਬਾਰਦਾਨੇ ਨੂੰ ਲੈਕੇ ਆ ਰਹੀ ਪਰੇਸ਼ਾਨੀ ਦੇ ਚੱਲਦਿਆਂ ਡੀ.ਸੀ ਨੂੰ ਮੰਗ ਪੱਤਰ ਵੀ ਦਿੱਤਾ ਜਾਵੇਗਾ।