ਹੁਸ਼ਿਆਰਪੁਰ: ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਨੇ ਕੱਢੀ ਮੋਟਰਸਾਈਕਲ ਰੈਲੀ - ਸ਼੍ਰੋਮਣੀ ਅਕਾਲੀ ਦਲ
ਹੁਸ਼ਿਆਰਪੁਰ: ਜ਼ਿਲ੍ਹੇ ’ਚ ਸ਼੍ਰੋਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਵੱਲੋਂ ਸਾਂਝੇ ਤੌਰ ’ਤੇ ਮੋਟਰਸਾਈਕਲ ਰੈਲੀ ਕੱਢੀ ਗਈ। ਇਹ ਮੋਟਰਸਾਈਕਲ ਰੈਲੀ ਸ੍ਰੀ ਖੁਰਾਲਗੜ੍ਹ ਸਾਹਿਬ ਤੋਂ ਸ੍ਰੀ ਅਨੰਦਪੁਰ ਸਾਹਿਬ ਤੱਕ ਕੱਢੀ ਗਈ। ਇਸ ਦੌਰਾਨ ਉਨ੍ਹਾਂ ਨੇ ਕਾਂਗਰਸ ਪਾਰਟੀ ਦੇ ਖਿਲਾਫ ਨਾਅਰੇਬਾਜ਼ੀ ਵੀ ਕੀਤੀ। ਇਸ ਮੌਕੇ ਦੋਵੇਂ ਪਾਰਟੀਆਂ ਦੇ ਆਗੂਆਂ ਨੇ ਕਿਹਾ ਕਿ ਸ਼੍ਰੀ ਆਨੰਦਪੁਰ ਸਾਹਿਬ ਤੇ ਸ਼੍ਰੀ ਚਮਕੌਰ ਸਾਹਿਬ ਦੀਆਂ ਪੰਥਕ ਸੀਟਾਂ ਬਾਰੇ ਕਾਂਗਰਸ ਵੱਲੋਂ ਦਿੱਤੇ ਵਿਵਾਦਤ ਬਿਆਨ ਦੇ ਖਿਆਲ ਇਹ ਮੋਟਰਸਾਈਕਲ ਯਾਤਰਾ ਕੱਢੀ ਜਾ ਰਹੀ ਹੈ।