ਨਕੋਦਰ ’ਚ ਬਹੁਜਨ ਸਮਾਜ ਪਾਰਟੀ ਵੱਲੋਂ ਕੱਢੀ ਗਈ ਮੋਟਰਸਾਇਕਲ ਰੈਲੀ - ਕੱਢੀ ਗਈ ਮੋਟਰਸਾਇਕਲ ਰੈਲੀ
ਨਕੋਦਰ ਵਿੱਚ ਸਾਹਿਬ ਕਾਂਸ਼ੀ ਰਾਮ ਜੀ ਦੇ ਜਨਮ ਦਿਨ ਦੇ ਮੌਕੇ ਬਹੁਜਨ ਸਮਾਜ ਪਾਰਟੀ ਵੱਲੋਂ ਮੋਟਰਸਾਈਕਲ ਰੈਲੀ ਪੰਜਾਬ ਸਰਕਾਰ ਤੇ ਕੇਂਦਰ ਸਰਕਾਰ ਦੇ ਖਿਲਾਫ ਨਾਅਰੇਬਾਜ਼ੀ ਕਰਦੇ ਹੋਏ ਕੱਢੀ ਗਈ। ਇਹ ਰੈਲੀ ਨਕੋਦਰ ਦੇ ਬਾਬਾ ਸਾਹਿਬ ਅੰਬੇਦਕਰ ਚੌਕ ਤੋਂ ਸ਼ੁਰੂ ਹੋ ਕੇ ਵੱਖ ਵੱਖ ਪਿੰਡਾਂ ਅਤੇ ਸ਼ਹਿਰਾਂ ਤੋਂ ਹੁੰਦੇ ਹੋਏ ਨਕੋਦਰ ਦੇ ਬਾਬਾ ਸਾਹਿਬ ਅੰਬੇਦਕਰ ਚੌਕ ਵਿੱਚ ਆ ਕੇ ਸਮਾਪਤ ਹੋਈ। ਇਸ ਦੌਰਾਨ ਗੁਰਮੇਲ ਚੁੰਬਰ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਕੇਂਦਰ ਸਰਕਾਰ ਕਿਸਾਨਾਂ ਦੇ ਨਾਲ ਧੱਕਾਸ਼ਾਹੀ ਕਰ ਰਹੀ ਹੈ। ਪੰਜਾਬ ਸਰਕਾਰ ਪੰਜਾਬ ਦੇ ਲੋਕਾਂ ਨਾਲ ਧੱਕੇਸ਼ਾਹੀ ਕਰ ਰਹੀ ਹੈ। ਜਿਸ ਦੇ ਵਿਰੋਧ ਵਿੱਚ ਇਹ ਬਾਈਕ ਰੈਲੀ ਕੀਤੀ ਜਾ ਰਹੀ ਹੈ