ਬਸਤੀ ਸ਼ੇਖ 'ਚ ਚੋਰੀ ਹੋਇਆ ਮੋਟਰਸਾਈਕਲ, ਵਾਰਦਾਤ ਸੀਸੀਟੀਵੀ ਵਿੱਚ ਕੈਦ - Motorcycle stolen in Basti Sheikh
ਜਲੰਧਰ: ਬਸਤੀ ਸ਼ੇਖ ਚੋਂ ਮੋਟਰਸਾਈਕਲ ਚੋਰੀ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਚੋਰੀ ਦੀ ਵਾਰਦਾਤ ਸੀਸੀਟੀਵੀ ਕੈਮਰੇ 'ਚ ਕੈਦ ਹੋ ਗਈ ਹੈ। ਜਿਸ 'ਚ 2 ਨੌਜਵਾਨ ਦਿਖਾਈ ਦੇ ਰਹੇ ਹਨ ਜੋ ਮੋਟਰਸਾਈਕਲ ਨੂੰ ਚੋਰੀ ਕਰਕੇ ਲੈ ਜਾ ਰਹੇ ਹਨ। ਸ਼ਿਕਾਇਤ ਕਰਤਾ ਨੇ ਦੱਸਿਆ ਕਿ ਉਨ੍ਹਾਂ ਨੇ ਬਸਤੀ ਸ਼ੇਖ ਦੇ ਥਾਣੇ ਰਿਪੋਰਟ ਦਰਜ ਕਰਵਾ ਦਿੱਤੀ ਹੈ ਤੇ ਉਨ੍ਹਾਂ ਵੱਲੋਂ ਕਾਰਵਾਈ ਕੀਤੀ ਜਾ ਰਹੀ ਹੈ।