ਅਮਰੀਕਾ ’ਚ ਮਾਰੀ ਗਈ ਮਹਿਲਾ ਦੇ ਘਰ ਛਾਇਆ ਮਾਤਮ - ਗੋਲੀਬਾਰੀ ਦੀ ਘਟਨਾ
ਅਮਰੀਕਾ ਦੇ ਇੰਡੀਆਨਾਪੋਲਿਸ ਦੇ ਫੈਡੇਕਸ ਵਿੱਚ ਵੀਰਵਾਰ ਨੂੰ ਗੋਲੀਬਾਰੀ ਦੀ ਘਟਨਾ ਹੋਈ ਜਿਸ ਵਿੱਚ ਹਮਲਾਵਰਾਂ ਨੇ ਕਈ ਲੋਕਾਂ ਨੂੰ ਨਿਸ਼ਾਨਾ ਬਣਾਇਆ। ਪੁਲਿਸ ਨੇ ਦੱਸਿਆ ਕਿ ਹਮਲਾਵਰ ਨੇ ਹਮਲਾ ਕਰਨ ਤੋਂ ਬਾਅਦ ਆਤਮਹੱਤਿਆ ਕਰ ਲਈ ਇਸ ਗੋਲੀਬਾਰੀ ਵਿੱਚ ਕੁਲ ਅੱਠ ਲੋਕਾਂ ਦੀ ਮੌਤ ਹੋ ਗਈ ਅਤੇ ਇਸ ਵਿੱਚ ਚਾਰ ਭਾਰਤੀ ਵੀ ਸਨ। ਇਨ੍ਹਾਂ ’ਚ ਜਲੰਧਰ ਦੀ ਰਹਿਣ ਵਾਲੀ ਇੱਕ ਮਹਿਲਾ ਅਮਰਜੀਤ ਕੌਰ ਜੌਹਲ ਵੀ ਸ਼ਾਮਲ ਹੈ। ਫਿਲਹਾਲ ਅਮਰਜੀਤ ਕੌਰ ਦੀ ਮੌਤ ਤੋਂ ਬਾਅਦ ਪਰਿਵਾਰ ਸੋਗ ’ਚ ਹੈ। ਪਰਿਵਾਰਿਕ ਮੈਂਬਰਾਂ ਦਾ ਕਹਿਣਾ ਹੈ ਕਿ ਅਮਰਜੀਤ ਕੌਰ ਦੀ ਮੌਤ ਤੋਂ ਬਾਅਦ ਪਰਿਵਾਰ ਦਾ ਰੋ ਰੋ ਕੇ ਬੁਰਾ ਹਾਲ ਹੋਇਆ ਪਿਆ ਹੈ।