ਕਿਸਾਨੀ ਸੰਘਰਸ਼ ਨੂੰ ਲੈ ਕੇ ਸਾਂਸਦ ਔਜਲਾ ਦੀ ਮੋਦੀ ਸਰਕਾਰ ਨੂੰ ਅਪੀਲ
ਅੰਮ੍ਰਿਤਸਰ: ਸਾਂਸਦ ਗੁਰਜੀਤ ਸਿੰਘ ਔਜਲਾ (MP Gurjeet Singh Aujla) ਵੱਲੋਂ ਵੀ ਖੇਤੀ ਕਾਨੂੰਨ ਰੱਦ (Agriculture law repealed) ਕਰਨ ਦੇ ਫੈਸਲੇ ਦਾ ਦੇਸ਼ ਦੇ ਪ੍ਰਧਾਨਮੰਤਰੀ ਨਰਿੰਦਰ ਮੋਦੀ (Prime Minister Narendra Modi) ਦਾ ਧੰਨਵਾਦ ਕੀਤਾ ਗਿਆ। ਇਸਦੇ ਨਾਲ ਹੀ ਦੇਸ਼ ਦੇ ਪ੍ਰਧਾਨਮੰਤਰੀ (Prime Minister) ਨੂੰ ਇੱਕ ਹੋਰ ਅਪੀਲ ਕੀਤੀ ਗਈ ਜਿਸ ਵਿਚ ਕਿਹਾ ਗਿਆ ਕਿ ਜੋ ਕਿਸਾਨ ਖੇਤੀ ਕਾਨੂੰਨਾਂ ਨੂੰ ਰੱਦ ਕਰਾਉਂਦੇ ਧਰਨੇ ਵਿੱਚ ਸ਼ਹੀਦ ਹੋਏ ਹਨ ਉਨ੍ਹਾਂ ਨੂੰ ਸ਼ਹੀਦ ਦਾ ਦਰਜਾ ਦਿੱਤਾ ਜਾਵੇ ਅਤੇ ਉਨ੍ਹਾਂ ਦਾ ਬਣਦਾ ਮਾਣ ਸਤਿਕਾਰ ਵੀ ਦਿੱਤਾ ਜਾਵੇ। ਔਜਲਾ ਨੇ ਦੱਸਿਆ ਕਿ ਲੰਮੇ ਸਮੇਂ ਤੋਂ ਉਨ੍ਹਾਂ ਵੱਲੋਂ ਵੀ ਜੰਤਰ-ਮੰਤਰ ’ਤੇ ਬੈਠ ਕੇ ਤਿੰਨੇ ਖੇਤੀ ਕਾਨੂੰਨ ਰੱਦ ਕਰਾਉਣ ਦੀ ਗੱਲ ਕੀਤੀ ਜਾ ਰਹੀ ਸੀ।ਉਨ੍ਹਾਂ ਕਿਹਾ ਕਿ ਕਿਸਾਨਾਂ ਦੇ ਅੰਦੋਲਨ ਨੇ ਸਾਬਿਤ ਕਰ ਦਿੱਤਾ ਹੈ ਕਿ ਅਸੀਂ ਸਾਰੇ ਇੱਕ ਹਾਂ ਅਤੇ ਪੰਜਾਬੀ ਅੱਜ ਵੀ ਚੜ੍ਹਦੀ ਕਲਾ ਵਿੱਚ ਹਨ।