ਸਾਂਸਦ ਚੌਧਰੀ ਸੰਤੋਖ ਸਿੰਘ ਨੇ ਡੇਂਗੂ ਵਾਰਡ ਦਾ ਲਿਆ ਜਾਇਜ਼ਾ - Government of Punjab
ਜਲੰਧਰ:ਸਿਵਲ ਹਸਪਤਾਲ (Civil Hospital) ਵਿਖੇ ਡੇਂਗੂ ਵਾਰਡ ਵਿਚ ਜਲੰਧਰ ਤੋਂ ਸਾਂਸਦ ਚੌਧਰੀ ਸੰਤੋਖ ਸਿੰਘ ਪੁੱਜੇ। ਜਿੱਥੇ ਉਨ੍ਹਾਂ ਦੇ ਪੁੱਜਣ ਤੇ ਪਿਛਲੇ ਦੋ ਦਿਨਾਂ ਤੋਂ ਨਰਸਿੰਗ ਸਟਾਫ਼ ਹੜਤਾਲ ਉਤੇ ਬੈਠੇ ਸਨ। ਉਨ੍ਹਾਂ ਵੱਲੋਂ ਨਾਅਰੇਬਾਜ਼ੀ ਕਰਦੇ ਹੋਏ ਵਿਰੋਧ ਪ੍ਰਦਰਸ਼ਨ ਕੀਤਾ ਗਿਆ ਅਤੇ ਪੰਜਾਬ ਸਰਕਾਰ (Government of Punjab) ਮੁਰਦਾਬਾਦ ਦੇ ਨਾਅਰੇ ਲਾਏ ਗਏ। ਉੱਥੇ ਚੌਧਰੀ ਸੰਤੋਖ ਸਿੰਘ ਵੱਲੋਂ ਉਨ੍ਹਾਂ ਨੂੰ ਵਿਸ਼ਵਾਸ ਦਿੱਤਾ ਗਿਆ ਕਿ ਕੈਬਿਨਟ ਮੰਤਰੀ (Cabinet Minister) ਨਾਲ ਇਸ ਮੁੱਦੇ ਤੇ ਗੱਲਬਾਤ ਕਰਕੇ ਉਨ੍ਹਾਂ ਦੀ ਇਸ ਮੁਸ਼ਕਿਲ ਦਾ ਹੱਲ ਕੀਤਾ ਜਾਵੇਗਾ। ਉਨ੍ਹਾਂ ਨੇ ਦੱਸਿਆ ਕਿ ਜਲੰਧਰ ਦੇ ਸਿਵਲ ਹਸਪਤਾਲ ਦੇ ਡੇਂਗੂ ਵਾਰਡ ਵਿਚ ਇਸ ਵਕਤ ਸਿਰਫ਼ ਇੱਕ ਹੀ ਮਰੀਜ਼ ਹੈ। ਉਨ੍ਹਾਂ ਦੱਸਿਆ ਕਿ ਜਲੰਧਰ ਦੇ ਸਿਵਲ ਹਸਪਤਾਲ ਵਿੱਚ ਜੋ 100 ਮਰੀਜ਼ ਆਏ ਸਨ ਉਹ ਠੀਕ ਹੋ ਕੇ ਜਾ ਚੁੱਕੇ ਹਨ।