ਅੰਮ੍ਰਿਤਸਰ ਨਾਲ ਹੋ ਰਹੇ ਵਿਤਕਰੇ ਨੂੰ ਲੈ ਕੇ ਮੀਡੀਆ ਸਾਹਮਣੇ ਭਾਵੁਕ ਹੋਏ ਗੁਰਜੀਤ ਔਜਲਾ - MP Gurjeet Aujla
ਅੰਮ੍ਰਿਤਸਰ: ਲੋਕ ਸਭਾ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਸਮੇਂ ਦੀਆਂ ਸਰਕਾਰਾਂ ਵੱਲੋਂ ਮਾਝੇ ਖ਼ਾਸਕਰ ਅੰਮ੍ਰਿਤਸਰ ਨਾਲ ਧੱਕਾ ਕਰਨ ਦੇ ਇਲਜ਼ਾਮ ਲਗਾਏ ਹਨ। ਮੀਡੀਆ ਨੂੰ ਸੰਬੋਧਨ ਕਰਦੇ ਹੋਏ ਔਜਲਾ ਨੇ ਭਾਵੁਕ ਹੁੰਦੇ ਆਪਣਾ ਦੁਖੜਾ ਬਿਆਨ ਕੀਤਾ। ਉਨ੍ਹਾਂ ਨੇ ਕੇਂਦਰ ਸਰਕਾਰ ਵੱਲੋਂ ਦਿੱਲੀ-ਅੰਮ੍ਰਿਤਸਰ-ਕਟੜਾ ਐਕਸਪ੍ਰੈਕਸ ਹਾਈਵੇ ਦੇ ਰੂਟ ਵਿੱਚ ਕੀਤੀ ਤਬਦੀਲੀ 'ਤੇ ਰੋਸ ਜਾਹਰ ਕੀਤਾ ਹੈ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਕਰਨਾ ਅੰਮ੍ਰਿਤਸਰ ਨਾਲ ਸਿੱਧਾ ਧੱਕਾ ਹੈ।