ਪਾਕਿ ਵਿੱਚ ਹੋਈ ਘਟਨਾ ਨਿੰਦਣਯੋਗ: ਮਨੀਸ਼ ਤਿਵਾੜੀ - ਕਾਂਗਰਸੀ ਆਗੂ ਨਿਮਿਸ਼ਾ ਮਹਿਤਾ
ਗੜ੍ਹਸ਼ੰਕਰ ਬਲਾਕ ਮਾਹਿਲਪੁਰ ਦੇ ਪਿੰਡ ਲੰਗੇਰੀ ਵਿੱਖੇ ਸਰਦਾਰ ਦਰਸ਼ਨ ਸਿੰਘ ਕੈਨੇਡੀਅਨ ਦੀ ਯਾਦ ਵਿੱਚ ਕਰਵਾਏ ਜਾ ਰਹੇ ਫੁੱਟਬਾਲ ਟੂਰਨਾਮੈਂਟ ਦੇ ਅਖੀਰਲੇ ਦਿਨ ਹਲਕਾ ਆਨੰਦਪੁਰ ਸਾਹਿਬ ਤੋਂ ਸਾਂਸਦ ਮਨੀਸ਼ ਤਿਵਾੜੀ ਤੇ ਕਾਂਗਰਸੀ ਆਗੂ ਨਿਮਿਸ਼ਾ ਮਹਿਤਾ ਵਿਸ਼ੇਸ਼ ਤੌਰ 'ਤੇ ਪੁੱਜੇ। ਹੁਸ਼ਿਆਰਪੁਰ 'ਚ ਮੀਡੀਆ ਦੇ ਮੁਖ਼ਾਤਿਬ ਹੁੰਦਿਆਂ ਸਾਂਸਦ ਮਨੀਸ਼ ਤਿਵਾੜੀ ਨੇ ਪਾਕਿਸਤਾਨ ਵਿਖੇ ਨਨਕਾਣਾ ਸਾਹਿਬ ਉੱਤੇ ਹੋਏ ਹਮਲੇ ਨੂੰ ਬੇਹਦ ਹੀ ਨਿੰਦਣਯੋਗ ਦੱਸਿਆ। ਉਨ੍ਹਾਂ ਕਿਹਾ ਕਿ ਦੋਵੇਂ ਸਰਕਾਰਾਂ ਨੂੰ ਇਸ 'ਤੇ ਸਖ਼ਤ ਕਦਮ ਚੁੱਕਣੇ ਚਾਹੀਦੇ ਹਨ। ਦੂਜੇ ਪਾਸੇ ਪੰਜਾਬ ਕਾਂਗਰਸ ਦੀ ਬੁਲਾਰਾ ਨਿਮਿਸ਼ਾ ਮਹਿਤਾ ਨੂੰ ਜਦੋਂ ਵਿਕਾਸ ਕਾਰਜਾਂ ਬਾਰੇ ਸਵਾਲ ਕੀਤਾ ਗਿਆ ਤਾਂ ਉਨ੍ਹਾਂ ਕਿਹਾ ਕਿ ਸਰਕਾਰ ਕਾਂਗਰਸ ਦੀ ਹੈ। ਇਸ ਲਈ ਵਿਕਾਸ ਕਾਰਜਾਂ 'ਚ ਕੋਈ ਵੀ ਰੁਕਾਵਟ ਨਹੀਂ ਆਵੇਗੀ।