ਸੰਸਦ ਮੈਂਬਰ ਸ਼ਵੇਤ ਮਲਿਕ ਨੇ ਕੇਂਦਰੀ ਮੰਤਰੀ ਨੂੰ ਕੱਟੜਾ ਐਕਸਪ੍ਰੈਸ ਹਾਈਵੇ ਨੂੰ ਅੰਮ੍ਰਿਤਸਰ ਲਿਆਉਣ ਦੀ ਕੀਤੀ ਗੱਲ - Katra Express Highway
ਅੰਮ੍ਰਿਤਸਰ: ਇੱਕ ਪਾਸੇ ਕੋਰੋਨਾ ਲਾਗ ਬਿਮਾਰੀ ਦਾ ਕਹਿਰ ਹੈ ਤੇ ਦੂਜੇ ਪਾਸੇ ਕਟੜਾ ਐਕਸਪ੍ਰੈਸ ਹਾਈਵੇ 'ਤੇ ਰਾਜਨੀਤੀ ਕੀਤੀ ਜਾ ਰਹੀ ਹੈ। ਕਾਂਗਰਸ ਦੇ ਸੰਸਦ ਮੈਂਬਰ ਸ਼ਵੇਤ ਮਲਿਕ ਨੇ ਅਕਾਲੀ ਦਲ ਦੇ ਆਗੂ ਗੁਰਜੀਤ ਸਿੰਘ ਔਜਲਾ 'ਤੇ ਕਟੜਾ ਐਕਸਪ੍ਰੈਸ ਪ੍ਰੋਜੈਕਟ ਨੂੰ ਮਾਲਵੇ ਵੱਲ ਤਬਦੀਲ ਕਰਨ ਦਾ ਦੌਸ਼ ਲਗਾਇਆ ਹੈ। ਸ਼ਵੇਤ ਮਲਿਕ ਨੇ ਦੱਸਿਆ ਕਿ ਉਨ੍ਹਾਂ ਨੇ ਕੇਂਦਰੀ ਮੰਤਰੀ ਗਡਕਰੀ ਨੂੰ ਕਟੜਾ ਐਕਸਪ੍ਰੈਸ ਹਾਈਵੇ ਨੂੰ ਅੰਮ੍ਰਿਤਸਰ ਲਿਆਉਣ ਦੀ ਗੱਲ ਕੀਤੀ ਤਾਂ ਉਨ੍ਹਾਂ ਨੇ ਇਸ ਮਾਮਲੇ ਨੂੰ ਹਲ ਕਰਨ ਦਾ ਭਰੋਸਾ ਵੀ ਦਿੱਤਾ ਹੈ।