ਹੁਸ਼ਿਆਰਪੁਰ: ਸਿਹਤ ਮੁਲਾਜ਼ਮ ਸੰਘਰਸ਼ ਕਮੇਟੀ ਦੇ ਸੱਦੇ 'ਤੇ ਭੁੱਖ ਹੜਤਾਲ 'ਤੇ ਬੈਠੇ ਮੁਲਾਜ਼ਮ - hunger Strike in hoshiarpur
ਹੁਸ਼ਿਆਰਪੁਰ: ਸਿਹਤ ਮੁਲਾਜ਼ਮ ਸੰਘਰਸ਼ ਕਮੇਟੀ ਦੇ ਬੈਨਰ ਹੇਠ ਬੀਤੇ ਕਈ ਸਾਲਾਂ ਤੋਂ ਠੇਕੇ 'ਤੇ ਕੰਮ ਕਰਨ ਵਾਲੇ ਮਲਟੀਪਰਪਜ਼ ਹੈਲਥ ਵਰਕਰਾਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਹੁਸ਼ਿਆਰਪੁਰ ਸਿਵਲ ਸਰਜਨ ਦਫ਼ਤਰ ਦੇ ਬਾਹਰ ਅਣਮਿੱਥੇ ਸਮੇਂ ਲਈ ਭੁੱਖ ਹੜਤਾਲ ਸ਼ੁਰੂ ਕੀਤੀ। ਉਨ੍ਹਾਂ ਮੰਗ ਕੀਤੀ ਕਿ ਉਨ੍ਹਾਂ ਨੂੰ ਜਲਦੀ ਤੋਂ ਜਲਦੀ ਪੱਕਾ ਕੀਤਾ ਜਾਵੇ ਅਤੇ ਨਵੇਂ ਭਰਤੀ ਕੀਤੇ ਗਏ ਮਲਟੀਪਰਪਜ਼ ਹੈਲਥ ਵਰਕਰ ਦਾ ਪਰਬੇਸ਼ਨ ਪੀਰੀਅਡ ਤੁਰੰਤ ਖ਼ਤਮ ਕੀਤਾ ਜਾਵੇ।