ਖੇਤੀ ਕਨੂੰਨ ਵਾਪਸੀ ਦੇ ਐਲਾਨ 'ਤੇ ਸੰਸਦ ਮੈਂਬਰਾਂ ਪਾਇਆ ਭੰਗੜਾ - ਸੰਘਰਸ਼ ਦੌਰਾਨ ਜਾਨ ਗਵਾਉਣ ਵਾਲੇ ਕਿਸਾਨਾਂ
ਨਵੀਂ ਦਿੱਲੀ: ਦੇਸ਼ ਦੇ ਪ੍ਰਧਾਨ ਮੰਤਰੀ ਵਲੋਂ ਤਿੰਨ ਖੇਤੀ ਕਾਨੂੰਨ ਰੱਦ ਕਰਨ ਦਾ ਐਲਾਨ ਕੀਤਾ ਗਿਆ। ਇਸ ਨੂੰ ਲੈਕੇ ਜਿਥੇ ਕਿਸਾਨਾਂ 'ਚ ਖੁਸ਼ੀ ਹੈ,ਉਥੇ ਹੀ ਪੰਜਾਬ ਦੇ ਸੰਸਦ ਮੈਂਬਰਾਂ 'ਚ ਵੀ ਖੁਸ਼ੀ ਦੇਖਣ ਨੂੰ ਮਿਲ ਰਹੀ ਹੈ। ਇਸ ਲਈ ਕਾਂਗਰਸੀ ਸੰਸਦ ਮੈਂਬਰ ਗੁਰਜੀਤ ਔਜਲਾ, ਜਸਬੀਰ ਡਿੰਪਾ ਅਤੇ ਰਵਨੀਤ ਬਿੱਟੂ ਵਲੋਂ ਲੱਡੂ ਵੰਡ ਕੇ ਅਤੇ ਭੰਗੜਾ ਪਾ ਕੇ ਖੁਸ਼ੀ ਮਨਾਈ ਗਈ। ਇਸ ਦੇ ਨਾਲ ਹੀ ਉਨ੍ਹਾਂ ਵਲੋਂ ਸੰਘਰਸ਼ ਦੌਰਾਨ ਜਾਨ ਗਵਾਉਣ ਵਾਲੇ ਕਿਸਾਨਾਂ ਨੂੰ ਸ਼ਰਧਾਂਜ਼ਲੀ ਦਿੰਦਿਆਂ ਕੈਂਡਲ ਮਾਰਚ ਵੀ ਕੀਤਾ।