ਮਨਜਿੰਦਰ ਸਿੰਘ ਬਿੱਟਾ ਨੇ ਖਾਲਿਸਤਾਨੀਆਂ ਨੂੰ ਸੁਣਾਈਆਂ ਖਰੀਆਂ-ਖਰੀਆਂ - manjinder singh bitta on nankana sahib attack
ਹੁਸ਼ਿਆਰਪੁਰ: ਪਾਕਿਸਤਾਨ 'ਚ ਨਨਕਾਣਾ ਸਾਹਿਬ ਤੇ ਹੋਏ ਹਮਲੇ ਨੂੰ ਲੈ ਕੇ ਆਲ ਇੰਡੀਆ ਅੱਤਵਾਦ ਵਿਰੋਧੀ ਫਰੰਟ ਦੇ ਸੰਸਥਾਪਕ ਮਨਜਿੰਦਰ ਸਿੰਘ ਬਿੱਟਾ ਨੇ ਖਾਲਿਸਤਾਨੀ ਸਮਰਥਕਾਂ 'ਤੇ ਨਿਸ਼ਾਨੇ ਵਿੰਨ੍ਹੇ। ਉਨ੍ਹਾਂ ਕਿਹਾ ਕਿ ਅਜਿਹੇ ਲੋਕਾਂ ਨੂੰ ਨਨਕਾਣਾ ਸਾਹਿਬ ਤੇ ਹੋਏ ਹਮਲੇ ਤੋਂ ਬਾਅਦ ਪਾਕਿਸਤਾਨ ਵਿਰੁੱਧ ਸਖ਼ਤ ਰੁੱਖ ਅਖਤਿਆਰ ਕਰਨਾ ਚਾਹੀਦਾ ਸੀ। ਬਿੱਟਾ ਨੇ ਕਿਹਾ ਕਿ ਜੇ ਅੱਜ ਮੇਰੀਆਂ ਲੱਤਾਂ ਠੀਕ ਹੁੰਦੀਆਂ ਤਾਂ ਮੈਂ ਆਪ ਪਾਕਿਸਤਾਨ ਜਾ ਕੇ ਨਨਕਾਣਾ ਸਾਹਿਬ 'ਤੇ ਹੋਏ ਹਮਲੇ ਦਾ ਬਦਲਾ ਲੈ ਆਉਂਦਾ।