ਮੁਕਤਸਰ ਦੇ ਦੁਕਾਨਦਾਰਾਂ ਨੇ ਕੀਤਾ ਭਾਰਤ ਬੰਦ ਦਾ ਸਮਰਥਨ
ਸ੍ਰੀ ਮੁਕਤਸਰ ਸਾਹਿਬ :ਕੇਂਦਰੀ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਨੂੰ ਲੈ ਕੇ ਸੰਯੁਕਤ ਕਿਸਾਨ ਮੋਰਚੇ ਵੱਲੋਂ ਭਾਰਤ ਬੰਦ ਦਾ ਸੱਦਾ ਦਿੱਤਾ ਗਿਆ ਹੈ। ਮੁਕਤਸਰ ਸਾਹਿਬ ਵਿੱਚ ਪੂਰਨ ਤੌਰ 'ਤੇ ਭਾਰਤ ਬੰਦ ਦਾ ਅਸਰ ਵੇਖਣ ਨੂੰ ਮਿਲਿਆ। ਇਥੇ ਬਜ਼ਾਰ, ਦੁਕਾਨਾਂ ਆਦਿ ਬੰਦ ਨਜ਼ਰ ਆਏ। ਸਥਾਨਕ ਦੁਕਾਨਦਾਰਾਂ ਨੇ ਕਿਹਾ ਕਿ ਉਹ ਕਿਸਾਨਾਂ ਦੇ ਹੱਕ ਵਿੱਚ ਹਨ। ਇਸ ਲਈ ਉਹ ਦੁਕਾਨਾਂ ਬੰਦ ਕਰ ਕੇ ਭਾਰਤ ਬੰਦ ਦਾ ਸਮਰਥਨ ਦੇ ਰਹੇ ਹਨ ਤੇ ਇਸੇ ਤਰ੍ਹਾਂ ਅੱਗੇ ਵੀ ਕਿਸਾਨਾਂ ਦਾ ਸਾਥ ਦੇਣਗੇ।