ਮਲਟੀਪਰਪਜ਼ ਹੈਲਥ ਵਰਕਰਾਂ ਨੇ ਪੰਜਾਬ ਸਰਕਾਰ ਵਿਰੁੱਧ ਕੀਤਾ ਰੋਸ ਪ੍ਰਦਰਸ਼ਨ - ਫਰੀਦਕੋਟ ਪ੍ਰਦਰਸ਼ਨ
ਫਰੀਦਕੋਟ: ਪੰਜਾਬ ਸਰਕਾਰ ਵੱਲੋਂ ਸਿਹਤ ਵਿਭਾਗ ਵਿੱਚ ਸਿੱਧੀ ਭਰਤੀ ਕਰਨ ਸਬੰਧੀ ਜਾਰੀ ਕੀਤੇ ਗਏ ਨੋਟੀਫਿਕੇਸ਼ਨ ਦਾ ਇਹਨਾਂ ਅਸਾਮੀਆਂ 'ਤੇ ਬੀਤੇ ਕਈ ਸਾਲਾਂ ਤੋਂ ਠੇਕੇ 'ਤੇ ਕੰਮ ਕਰ ਰਹੇ ਮਲਟੀਪਰਪਜ਼ ਹੈਲਥ ਵਰਕਰਾਂ ਵੱਲੋਂ ਲਗਾਤਾਰ ਵਿਰੋਧ ਕੀਤਾ ਜਾ ਰਿਹਾ ਹੈ। ਇਸੇ ਤਹਿਤ ਮਲਟੀਪਰਪਜ਼ ਹੈਲਥ ਵਰਕਰਾਂ ਵੱਲੋਂ ਫਰੀਦਕੋਟ ਦੇ ਸਿਵਲ ਹਸਪਤਾਲ ਵਿੱਚ ਸਿਵਲ ਸਰਜਨ ਫਰੀਦਕੋਟ ਨੂੰ ਇੱਕ ਮੰਗ ਪੱਤਰ ਦੇਣ ਤੋਂ ਬਾਅਦ ਪੰਜਾਬ ਸਰਕਾਰ ਦੇ ਨੋਟੀਫਿਕੇਸ਼ਨ ਦੀਆਂ ਕਾਪੀਆਂ ਸਾੜ ਕੇ ਪੰਜਾਬ ਸਰਕਾਰ ਅਤੇ ਸਿਹਤ ਮੰਤਰੀ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ।