ਮਲਟੀਪਰਪਜ਼ ਹੈਲਥ ਵਰਕਰਾਂ ਦੀ ਹੜਤਾਲ 13ਵੇਂ ਦਿਨ ਵੀ ਜਾਰੀ
ਪਟਿਆਲਾ ਵਿੱਚ ਮਲਟੀ ਪਰਪਜ਼ ਹੈਲਥ ਵਰਕਰ ਫ਼ੀਮੇਲ ਵੱਲੋਂ ਅੱਜ 13ਵੇਂ ਦਿਨ ਵੀ ਜਾਰੀ ਹੈ। ਮਾਤਾ ਕੁਸ਼ੱਲਿਆ ਹਸਪਤਾਲ ਵਿੱਚ ਇਹ ਧਰਨਾ ਜਾਰੀ ਹੈ। ਵਰਕਰਾਂ ਦਾ ਕਹਿਣਾ ਹੈ ਕਿ ਜਦੋਂ ਤੱਕ ਸਰਕਾਰ ਉਨ੍ਹਾਂ ਨੂੰ ਪੱਕਾ ਨਹੀਂ ਕਰਦੀ ਅਤੇ ਉਨ੍ਹਾਂ ਦੀਆਂ ਤਨਖਾਹਾਂ ਵਿੱਚ ਵਾਧਾ ਨਹੀਂ ਹੁੰਦਾ ਉਦੋਂ ਤੱਕ ਇਹ ਧਰਨਾ ਇਸੇ ਤਰ੍ਹਾਂ ਚੱਲਦਾ ਰਹੇਗਾ। ਪੰਜਾਬ ਪੱਧਰ 'ਤੇ ਲਗਾਏ ਗਏ ਇਸ ਧਰਨੇ ਕਰਨ ਲੋਕਾਂ ਦੀਆਂ ਸੁਵਿਧਾਵਾਂ ਵਿੱਚ ਰੁਕਾਵਟ ਆ ਰਹੀ ਹੈ।