ਨਗਰ ਨਿਗਮ ਅਤੇ ਨਗਰ ਪੰਚਾਇਤਾਂ ਚੋਣਾਂ 'ਚ ਕਾਂਗਰਸ ਨੂੰ ਟੱਕਰ ਦੇ ਰਹੇ ਆਜ਼ਾਦ ਉਮੀਦਵਾਰ - ਸਵੇਰੇ 9 ਵਜੇ ਵੋਟਾਂ ਦੀ ਗਿਣਤੀ
ਜਲੰਧਰ: ਪੰਜਾਬ ਵਿੱਚ ਹੋਈਆਂ ਨਗਰ ਨਿਗਮ ਅਤੇ ਨਗਰ ਪੰਚਾਇਤ ਦੀਆਂ ਚੋਣਾਂ ਵਿੱਚ ਸਵੇਰੇ 9 ਵਜੇ ਵੋਟਾਂ ਦੀ ਗਿਣਤੀ ਵੱਖ-ਵੱਖ ਇਲਾਕਿਆਂ ਵਿੱਚ ਰੱਖਿਆ ਗਈਆਂ ਹਨ। ਦੱਸ ਦਈਏ ਕਿ ਵੋਟਾਂ ਦੀ ਗਿਣਤੀ ਦੇ ਨਾਲ-ਨਾਲ ਰਿਜ਼ਲਟ ਆਉਣੇ ਵੀ ਸ਼ੁਰੂ ਹੋ ਗਏ ਹਨ। ਇਸ ਮੌਕੇ ਜੇਤੂ ਹੋਏ ਉਮੀਦਵਾਰ ਵੋਟਰਾਂ ਦਾ ਧੰਨਵਾਦ ਕਰਦੇ ਹੋਏ ਨਜ਼ਰ ਆ ਰਹੇ ਹਨ। ਇਸ ਮੌਕੇ ਉਨ੍ਹਾਂ ਦਾ ਕਹਿਣਾ ਹੈ ਕਿ ਵੋਟਰਾਂ ਨੇ ਜੋ ਉਮੀਦਾਂ ਰੱਖ ਕੇ ਉਨ੍ਹਾਂ ਨੂੰ ਵੋਟ ਪਾਈ ਹੈ। ਉਨ੍ਹਾਂ ਉਮੀਦਾਂ ਨੂੰ ਉਹ ਪੂਰੀਆਂ ਕਰਨਗੇ। ਇੱਕ ਪਾਸੇ ਜਿੱਥੇ ਜੇਤੂ ਉਮੀਦਵਾਰ ਲੋਕਾਂ ਦਾ ਧੰਨਵਾਦ ਕਰ ਰਹੇ ਹਨ ਉੱਥੇ ਹੀ ਇਨ੍ਹਾਂ ਚੋਣਾਂ ਹਾਰਨ ਵਾਲੇ ਉਮੀਦਵਾਰ ਧੋਖਾਧੜੀ ਦਾ ਇਲਜ਼ਾਮ ਲਗਾ ਰਹੇ ਹਨ।