ਨਗਰ ਨਿਗਮ ਬਟਾਲਾ 'ਚ ਵੋਟਾਂ ਦੀ ਗਿਣਤੀ ਲਈ ਤਿਆਰੀਆਂ ਮੁਕੰਮਲ - ਨਗਰ ਕੌਂਸਲ ਚੋਣਾਂ ਦੇ ਨਤੀਜੇ ਅੱਜ
ਬਟਾਲਾ:ਪੰਜਾਬ 'ਚ ਹੋਇਆਂ ਨਗਰ ਨਿਗਮ, ਨਗਰ ਪੰਚਾਇਤ ਤੇ ਨਗਰ ਕੌਂਸਲ ਚੋਣਾਂ ਲਈ ਅੱਜ ਵੋਟਾਂ ਦੀ ਗਿਣਤੀ ਹੋਵੇਗੀ।ਇਸ ਲਈ ਨਗਰ ਨਿਗਮ ਬਟਾਲਾ 'ਚ ਵੋਟਾਂ ਦੀ ਗਿਣਤੀ ਦੀ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ।ਐਸਡੀਐਮ ਬਲਵਿੰਦਰ ਸਿੰਘ ਨੇ ਦੱਸਿਆ ਕਿ ਬਟਾਲਾ ਦੇ ਬੇਰਿੰਗ ਕਾਲਜ ਵਿਖੇ ਸਵੇਰੇ 9 ਵਜੇ ਤੋਂ ਵੋਟਾਂ ਦੀ ਗਿਣਤੀ ਸ਼ੁਰੂ ਹੋ ਜਾਵੇਗੀ। ਇਸ 'ਚ ਕੁੱਲ 50 ਵਾਰਡਾਂ ਦੇ 279 ਉਮੀਦਵਾਰਾਂ ਦੀ ਕਿਸਮਤ ਦਾ ਫੈਸਲਾ ਹੋਵੇਗਾ। ਦੱਸਣਯੋਗ ਹੈ ਕਿ ਇਥੇ ਪਹਿਲੇ ਰਾਊਂਡ 'ਚ 1 ਤੋਂ 14 ਵਾਰਡ ਤੇ 12 ਵਜੇ ਤੱਕ ਸਾਰੇ ਵਾਰਡਾਂ ਦੇ ਨਤੀਜੇ ਐਲਾਨ ਦਿੱਤੇ ਜਾਣਗੇ। ਇਸ ਦੌਰਾਨ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ ਤੇ ਵੱਡੀ ਗਿਣਤੀ 'ਚ ਪੁਲਿਸ ਮੁਾਲਜ਼ਮਾਂ ਨੂੰ ਤਾਇਨਾਤ ਕੀਤਾ ਗਿਆ ਹੈ।