ਨਗਰ ਕੌਂਸਲ ਚੋਣਾਂ: ਕਾਂਗਰਸ ਪਾਰਟੀ ਵੱਲੋਂ ਟਿਕਟਾਂ ਦੀ ਵੰਡ 'ਤੇ ਖੜੇ ਹੋ ਰਹੇ ਸਵਾਲ - Captain Amarinder Singh
ਨਾਭਾ: ਨਗਰ ਕੌਂਸਲ ਚੋਣਾਂ ਨੂੰ ਲੈ ਕੇ ਸਿਆਸੀ ਅਖਾੜਾ ਪੂਰੀ ਤਰ੍ਹਾਂ ਗਰਮਾ ਚੁੱਕਾ ਹੈ। ਨਾਭਾ ਨਗਰ ਕੌਂਸਲ ਚੋਣਾਂ ਨੂੰ ਲੈ ਕੇ ਕਾਂਗਰਸ ਪਾਰਟੀ ਵਿੱਚ ਆਪਸੀ ਫੁੱਟ ਖੁੱਲ੍ਹ ਕੇ ਜੱਗ ਜ਼ਾਹਰ ਹੋ ਰਹੀ ਹੈ ਅਤੇ ਬਗ਼ਾਵਤੀ ਸੁਰਾਂ ਨੇ ਸਿਆਸਤ ਨੂੰ ਭਖਾ ਦਿੱਤਾ ਹੈ। ਨਾਭਾ ਬਲਾਕ ਕਾਂਗਰਸ ਦੇ ਮੌਜੂਦਾ ਪ੍ਰਧਾਨ ਅਤੇ ਆਜ਼ਾਦ ਉਮੀਦਵਾਰ ਗੌਤਮ ਬਾਤਿਸ਼ ਨੇ ਕਾਂਗਰਸ ਪਾਰਟੀ ਵੱਲੋਂ ਕੀਤੀ ਗਈ ਟਿਕਟਾਂ ਦੀ ਵੰਡ ਨੂੰ ਲੈ ਕੇ ਵੀ ਸਵਾਲੀਆ ਨਿਸ਼ਾਨ ਖੜ੍ਹੇ ਕਰ ਦਿੱਤੇ ਹਨ। ਉਹ ਆਜ਼ਾਦ ਉਮੀਦਵਾਰ ਦੇ ਤੌਰ 'ਤੇ ਵਾਰਡ ਵਾਸੀਆਂ ਦੇ ਨਾਲ ਵੱਡੀ ਗਿਣਤੀ ਵਿੱਚ ਐਸਡੀਐਮ ਕਮ ਰਿਟਰਨਿੰਗ ਅਫ਼ਸਰ ਕਾਲਾ ਰਾਮ ਕਾਂਸਲ ਦੀ ਅਗਵਾਈ ਵਿੱਚ ਨਾਮਜ਼ਦਗੀ ਦਾਖ਼ਲ ਕਰਨ ਪਹੁੰਚੇ।