ਹੁਸ਼ਿਆਰਪੁਰ: ਨਗਰ ਨਿਗਮ ਦੀ ਕਾਰਵਾਈ, ਵੱਖ-ਵੱਖ ਇਲਾਕਿਆਂ ਚੋਂ ਹਟਾਏ ਨਾਜਾਇਜ਼ ਕਬਜ਼ੇ - ਹੁਸ਼ਿਆਰਪੁਰ ਨਗਰ ਨਿਗਮ
ਭੀੜ ਭਾੜ ਵਾਲੇ ਇਲਾਕਿਆਂ ਵਿੱਚੋਂ ਕਾਰਵਾਈ ਕਰਦੇ ਹੋਏ ਹੁਸ਼ਿਆਰਪੁਰ ਦੇ ਵੱਖ-ਵੱਖ ਇਲਾਕਿਆਂ ਚੋਂ ਨਾਜਾਇਜ਼ ਕਬਜ਼ੇ ਹਟਾਏ ਗਏ। ਨਗਰ ਨਿਗਮ ਇੰਸਪੈਕਟਰ ਸੰਜੀਵ ਅਰੋੜਾ ਨੇ ਗੱਲ ਕਰਦੇ ਦੱਸਿਆ ਕਿ ਸ਼ਹਿਰ ਦੇ ਭੀੜ ਭਰੇ ਇਲਾਕਿਆਂ ਵਿੱਚ ਕੋਈ ਅਣਸੁਖਾਵੀਂ ਘਟਨਾ ਹੋਣ 'ਤੇ ਫਾਇਰ ਬ੍ਰਿਗੇਡ ਨੂੰ ਕੋਈ ਸਮੱਸਿਆ ਨਾ ਆਵੇ ਇਸ ਲਈ ਨਗਰ ਨਿਗਮ ਵੱਲੋਂ ਟਾਈਮ ਟੂ ਟਾਈਮ ਕਾਰਵਾਈ ਕੀਤੀ ਜਾਂਦੀ ਹੈ। ਇਸ ਦੇ ਮੱਦੇਨਜ਼ਰ ਇਹ ਮੁਹਿੰਮ ਚਲਾਈ ਗਈ ਜਿਸ ਵਿੱਚ ਦੁਕਾਨਾਂ ਰੇਹੜੀਆਂ ਲਿਆਂਦੇ, ਜੋ ਨਾਜਾਇਜ਼ ਕਬਜ਼ੇ ਹਨ, ਉਨ੍ਹਾਂ ਦਾ ਸਾਮਾਨ ਚੁੱਕਿਆ ਗਿਆ ਅਤੇ ਚਲਾਨ ਵੀ ਕੀਤੇ ਗਏ।