ਲੁਧਿਆਣਾ ਪ੍ਰਸ਼ਾਸਨ ਵੱਲੋਂ ਚੋਣਾਂ ਨੂੰ ਲੈ ਕੇ ਤਿਆਰੀਆਂ ਮੁਕੰਮਲ - ਚੋਣਾਂ ਨੂੰ ਲੈ ਕੇ ਸਾਰੀਆਂ ਤਿਆਰੀਆਂ ਮੁਕੰਮਲ
ਲੁਧਿਆਣਾ: ਨਗਰ ਕੌਂਸਲ ਚੋਣਾਂ ਨੂੰ ਲੈ ਕੇ ਜ਼ਿਲ੍ਹਾ ਪ੍ਰਸ਼ਾਸਨ ਲੁਧਿਆਣਾ ਵੱਲੋਂ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਡਿਪਟੀ ਕਮਿਸ਼ਨਰ ਵਰਿੰਦਰ ਸ਼ਰਮਾ ਨੇ ਦੱਸਿਆ ਕਿ ਚੋਣਾਂ ਨੂੰ ਲੈ ਕੇ 114 ਵਾਰਡਾਂ ਲਈ 258 ਪੋਲਿੰਗ ਬੂਥ ਤਿਆਰ ਕੀਤੇ ਗਏ ਹਨ। ਇਸ ਤੋਂ ਇਲਾਵਾ ਸੁਰੱਖਿਆ ਦੇ ਪੁਖ਼ਤਾ ਪ੍ਰਬੰਧਾਂ ਲਈ ਵੱਡੀ ਗਿਣਤੀ 'ਚ ਪੁਲਿਸ ਮੁਲਾਜ਼ਮਾਂ ਨੂੰ ਤਾਇਨਾਤ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਚੋਣ ਅਮਲਾ ਪੂਰੀ ਤਰਾਂ ਚੋਣਾਂ ਅਮਨੋ-ਅਮਾਨ ਨਾਲ ਕਰਵਾਉਣ ਲਈ ਤਿਆਰ ਹੈ। ਉਨ੍ਹਾਂ ਸਿਆਸੀ ਪਾਰਟੀਆਂ ਤੇ ਚੋਣ ਡਿਊਟੀ ਅਫਸਰਾਂ ਨੂੰ ਚੋਣ ਕਮਿਸ਼ਨ ਦੀਆਂ ਹਦਾਇਤਾਂ ਤੇ ਅਮਨ ਸ਼ਾਂਤੀ ਨਾਲ ਨਿਰਪੱਖ ਚੋਣਾਂ ਕਰਵਾਉਣ ਦੀ ਗੱਲ ਆਖੀ। ਉਨ੍ਹਾਂ ਵੋਟਰਾਂ ਨੂੰ ਵੱਧ ਤੋਂ ਵੱਧ ਆਪਣੇ ਵੋਟ ਹੱਕ ਦਾ ਇਸਤੇਮਾਲ ਕਰਨ ਦੀ ਗੱਲ ਆਖੀ।