ਅੰਮ੍ਰਿਤਸਰ ਨਗਰ ਨਿਗਮ ਮੁਲਾਜ਼ਮਾਂ ਨੇ ਸ਼ੁਰੂ ਕੀਤੀ ਹੜਤਾਲ - ਦਫ਼ਤਰਾਂ ਦਾ ਘਿਰਾਓ
ਅੰਮ੍ਰਿਤਸਰ: ਨਗਰ ਨਿਗਮ ਆਟੋ ਯੂਨੀਅਨ ਵਰਕਸ਼ਾਪ ਦੇ ਮੁਲਾਜ਼ਮਾਂ ਵਲੋਂ ਕੰਮ ਬੰਦ ਕਰਕੇ ਹੜਤਾਲ ਕੀਤੀ ਗਈ। ਵਰਕਸ਼ਾਪ ਯੂਨੀਅਨ ਦੇ ਆਗੂਆਂ ਦਾ ਕਹਿਣਾ ਕਿ ਜੇਕਰ ਨਗਰ ਨਿਗਮ ਅਧਿਕਾਰੀਆਂ ਨੇ ਉਨ੍ਹਾਂ ਦੀਆਂ ਮੰਗਾਂ ਨਾ ਮੰਨੀਆਂ ਤਾਂ ਉਨ੍ਹਾਂ ਵਲੋਂ ਆਪਣਾ ਕੰਮ ਠੱਪ ਕਰਕੇ ਮੁਕੰਮਲ ਹੜਤਾਲ ਕੀਤੀ ਜਾਵੇਗੀ ਅਤੇ ਸੰਘਰਸ਼ ਨੂੰ ਹੋਰ ਤੇਜ਼ ਕਰਦਿਆਂ ਅਧਿਕਾਰੀਆਂ ਦੇ ਦਫ਼ਤਰਾਂ ਦਾ ਘਿਰਾਓ ਕੀਤਾ ਜਾਵੇਗਾ।