ਆਪਸੀ ਝਗੜੇ ਕਾਰਨ ਤੇਜ਼ਧਾਰ ਹਥਿਆਰਾਂ ਨਾਲ ਨੌਜਵਾਨ ਦਾ ਕਤਲ - ਆਪਸੀ ਝਗੜੇ ਦਾ ਮਾਮਲਾ
ਤਰਨ ਤਾਰਨ : ਪੱਟੀ ਦੇ ਪਿੰਡ ਸੈਦਪੁਰ 'ਚ ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕੱਤਲ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਮੁਤਾਬਕ ਮ੍ਰਿਤਕ ਦੀ ਪਛਾਣ ਰਮਨਪ੍ਰੀਤ ਸਿੰਘ ਵਜੋਂ ਹੋਈ ਹੈ। ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਦਾ ਕਹਿਣਾ ਹੈ ਕਿ ਰਮਨ ਪਿੰਡ ਦੇ ਸਰਪੰਚ ਕੋਲ ਸੀਰੀ ਦਾ ਕੰਮ ਕਰਦਾ ਸੀ। ਰੋਜ਼ ਵਾਂਗ ਹੀ ਸਵੇਰੇ ਉਹ ਘਰੋਂ ਗਿਆ ਤੇ ਦੇਰ ਰਾਤ ਨੂੰ ਪਰਿਵਾਰ ਨੂੰ ਉਸ ਦੀ ਮੌਤ ਬਾਰੇ ਪਤਾ ਲੱਗਾ ਕਿ ਪਿੰਡ ਦੇ ਹੀ ਕਿਸੇ ਨੌਜਵਾਨ ਨਾਲ ਝਗੜਾ ਹੋਣ ਕਾਰਨ ਉਸ ਦਾ ਕਤਲ ਹੋ ਗਿਆ ਹੈ। ਪਰਿਵਾਰਕ ਮੈਂਬਰਾਂ ਨੇ ਦੋਸ਼ ਲਗਾਇਆ ਕਿ ਉਸ ਦਾ ਕਤਲ ਕਿਸੇ ਸਾਜਿਸ਼ ਤਹਿਤ ਕੀਤਾ ਗਿਆ ਹੈ ਤੇ ਮਾਮਲੇ ਨੂੰ ਦਬਾਉਣ ਲਈ ਉਨ੍ਹਾਂ 'ਤੇ ਦਬਾਅ ਬਣਾਇਆ ਜਾ ਰਿਹਾ ਹੈ। ਜਿਸ ਕਰਕੇ ਸਵੇਰੇ ਪਿੰਡ ਦੀ ਪੰਚਾਇਤ ਦੇ ਮੈਂਬਰ ਸਾਡੇ ਉਨ੍ਹਾਂ ਦੇ ਘਰ ਆਏ। ਪਰਿਵਾਰਕ ਮੈਂਬਰਾਂ ਨੇ ਪਿੰਡ 'ਚ ਨਾਅਰੇਬਾਜੀ ਕਰਦਿਆਂ ਮੰਗ ਕੀਤੀ ਕਿ ਮਾਮਲੇ ਦੀ ਨਿਰਪੱਖ ਜਾਚ ਕਰਕੇ ਉਨ੍ਹਾਂ ਨੂੰ ਇਨਸਾਫ਼ ਦਿਵਾਇਆ ਜਾਵੇ। ਇਸ ਸਬੰਧੀ ਐੱਸਐੱਚਓ ਸਦਰ ਪੱਟੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਮ੍ਰਿਤਕ ਨੌਜਵਾਨ ਦਾ ਸਿਵਲ ਹਸਪਤਾਲ ਪੱਟੀ ਤੋਂ ਪੋਸਟਮਾਰਟਮ ਕਰਵਾਇਆ ਜਾ ਰਿਹਾ ਹੈ ਅਤੇ ਪਰਿਵਾਰ ਦੇ ਬਿਆਨ ਕਲਮਬੰਦ ਕਰਕੇ ਮੁਲਜ਼ਮਾਂ ਖਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ। ਉਨ੍ਹਾਂ ਵੱਲੋਂ ਇੱਕ ਮੁਲਜ਼ਮ ਨੂੰ ਗ੍ਰਿਫ਼ਤਾਰ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।