ਪ੍ਰਵਾਸੀ ਮਜ਼ਦੂਰ ਦਾ ਕਤਲ - ਪੋਸਟਮਾਰਟਮ ਲਈ ਭੇਜ
ਲੁਧਿਆਣਾ: ਪ੍ਰਵਾਸੀ ਨੌਜਵਾਨ ਦੇ ਸਿਰ ‘ਤੇ ਵਾਰ ਕਰਕੇ ਉਸ ਨੂੰ ਮੌਤ ਦੇ ਘਾਟ ਉਤਾਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਉਮਰ 28 ਤੋਂ 30 ਸਾਲ ਦੀ ਦੱਸੀ ਜਾ ਰਹੀ ਹੈ। ਮ੍ਰਿਤਕ ਨੌਜਵਾਨ ਇੱਕ ਫੈਕਟਰੀ ਵਿੱਚ ਮਜ਼ਦੂਰੀ ਕਰਦਾ ਸੀ। ਜਾਣਕਾਰੀ ਮੁਤਾਬਿਕ ਮ੍ਰਿਤਕ ਦਾ ਕਿਸੇ ਵਿਅਕਤੀ ਨਾਲ ਮਾਮੂਲੀ ਝਗੜਾ ਹੋਇਆ ਸੀ, ਜਿਸ ਤੋਂ ਬਾਅਦ ਮੁਲਜ਼ਮ ਨੇ ਉਸ ਦੇ ਸਿਰ ‘ਤੇ ਵਾਰ ਕਰਕੇ ਉਸ ਦੀ ਹੱਤਿਆ ਕਰ ਦਿੱਤੀ। ਹਾਲਾਂਕਿ ਮੁਲਜ਼ਮ ਮੌਕੇ ਤੋਂ ਫਰਾਰ ਹੋ ਗਿਆ। ਉਧਰ ਘਟਨਾ ਤੋਂ ਬਾਅਦ ਮੌਕੇ ‘ਤੇ ਪਹੁੰਚੀ ਪੁਲਿਸ ਨੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਜਾਂਚ ਅਫ਼ਸਰ ਦਾ ਕਹਿਣਾ ਹੈ, ਕਿ ਜਲਦ ਹੀ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ। ਪੁਲਿਸ ਨੇ ਲਾਸ਼ ਨੂੰ ਕਬਜੇ ਵਿੱਚ ਲੈਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ।