ਤਰਨ ਤਾਰਨ: ਸਹੁਰੇ ਘਰ ਜਵਾਈ ਦਾ ਸੁੱਤੇ ਪਏ ਹੋਇਆ ਕਤਲ - ਵਲਟੋਹਾ 'ਚ ਬੀਤੀ ਰਾਤ ਕਤਲ
ਤਰਨ ਤਾਰਨ: ਜ਼ਿਲ੍ਹਾ ਤਰਨ ਤਾਰਨ ਦੇ ਵਲਟੋਹਾ 'ਚ ਬੀਤੀ ਰਾਤ ਇੱਕ ਅਜਿਹੀ ਘਟਨਾ ਵਾਪਰੀ ਜਿਸ ਤੋਂ ਬਾਅਦ ਸਾਰੇ ਇਲਾਕੇ ਵਿੱਚ ਸਨਸਨੀ ਫ਼ੈਲ ਗਈ। ਦਰਅਸਲ ਸਹੁਰੇ ਘਰ ਸੁੱਤੇ ਪਏ ਜਵਾਈ 'ਤੇ ਕੁੱਝ ਅਣਪਛਾਤੇ ਵਿਅਕਤੀਆਂ ਵੱਲੋਂ ਤੇਜ਼ਧਾਰ ਹੱਥਿਆਰ ਨਾਲ ਕਤਲ ਕੀਤਾ ਦਿੱਤਾ ਗਿਆ। ਇਸ ਦੇ ਨਾਲ ਹੀ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀਐਸਪੀ ਰਾਜਬੀਰ ਸਿੰਘ ਨੇ ਦੱਸਿਆ ਉਨ੍ਹਾਂ ਵੱਲੋਂ ਇਹ ਮਾਮਲਾ ਦਰਜ ਕਰ ਲਿਆ ਗਿਆ ਹੈ ਤੇ ਅੱਗੇ ਦੀ ਕਾਰਵਾਈ ਜਾਰੀ ਹੈ।