ਸੀਏਏ ਦੇ ਮੁੱਦੇ 'ਤੇ ਮੁਸਲਿਮ ਭਾਈਚਾਰੇ ਨੇ ਗਿਆਨੀ ਹਰਪ੍ਰੀਤ ਸਿੰਘ ਨਾਲ ਕੀਤੀ ਮੁਲਾਕਾਤ - ਮੁਸਲਿਮ ਭਾਈਚਾਰਾ
ਦੇਸ਼ 'ਚ ਘੱਟ ਗਿਣਤੀ ਲੋਕਾਂ ਵਿਚਾਲੇ ਨਾਗਰਿਕਤਾ ਸੋਧ ਕਾਨੂੰਨ ਨੂੰ ਲੈ ਕੇ ਤਣਾਅਪੂਰਨ ਮਾਹੌਲ ਬਣਿਆ ਹੈ। ਸੀਏਏ ਦੇ ਸੰਬਧ 'ਚ ਮੁਸਲਿਮ ਭਾਈਚਾਰੇ ਦੇ ਲੋਕਾਂ ਨੇ ਅੰਮ੍ਰਿਤਸਰ ਵਿਖੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਮੁਸਲਿਮ ਭਾਈਚਾਰੇ ਨੇ ਕਿਹਾ ਕਿ ਭਾਰਤ ਹਮੇਸ਼ਾਂ ਤੋਂ ਹੀ ਭਾਈਚਾਰਕ ਸਾਂਝ ਤੇ ਭਾਈਚਾਰਕ ਰਿਸ਼ਤੀਆਂ ਤੋਂ ਜਾਣਿਆ ਜਾਂਦਾ ਹੈ। ਇਸ ਲਈ ਉਨ੍ਹਾਂ ਨੇ ਜਥੇਦਾਰ ਕੋਲੋਂ ਘੱਟ ਗਿਣਤੀ ਲੋਕਾਂ ਨਾਲ ਭਾਈਚਾਰਕ ਰਿਸ਼ਤੀਆਂ ਤੇ ਭਾਈਚਾਰਕ ਸਾਂਝ ਨੂੰ ਹੋਰ ਮਜਬੂਤ ਕੀਤੇ ਜਾਣ ਦੇ ਸਹਿਯੋਗ ਦੀ ਅਪੀਲ ਕੀਤੀ।