ਮੁਸਲਿਮ ਭਾਈਚਾਰੇ ਨੇ ਖੇਤੀ ਬਿੱਲਾਂ ਦੇ ਵਿਰੋਧ ਵਿੱਚ ਕੀਤਾ ਪ੍ਰਦਰਸ਼ਨ - ਸੰਗਰੂਰ
ਮਲੇਰਕੋਟਲਾ: ਖੇਤੀ ਬਿੱਲਾਂ ਦੇ ਵਿਰੋਧ ਵਿੱਚ ਅਹਿਮਦਗੜ੍ਹ ਦੇ ਮੁਸਲਿਮ ਭਾਈਚਾਰੇ ਦੇ ਲੋਕਾਂ ਨੇ ਸ਼ੁੱਕਰਵਾਰ ਨੂੰ ਕਿਸਾਨਾਂ ਦੇ ਹੱਕ ਵਿੱਚ ਰੋਸ ਮਾਰਚ ਕੀਤਾ ਅਤੇ ਲੁਧਿਆਣਾ-ਮਲੇਰਕੋਟਲਾ ਰੋਡ ਜਾਮ ਕਰਕੇ ਕੇਂਦਰ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ। ਭਾਈਚਾਰੇ ਦੇ ਆਗੂਆਂ ਰਿਜ਼ਵਾਨ ਅਤੇ ਸਲੀਮ ਨੇ ਕਿਹਾ ਕਿ ਮੋਦੀ ਸਰਕਾਰ ਵੱਲੋਂ ਜੋ ਇਹ ਖੇਤੀ ਬਿੱਲ ਪਾਸ ਕੀਤੇ ਗਏ ਹਨ, ਲੋਕ ਵਿਰੋਧੀ ਹਨ ਅਤੇ ਇਸ ਨਾਲ ਕਿਸਾਨਾਂ ਦੇ ਨਾਲ-ਨਾਲ ਹਰ ਵਰਗ ਦਾ ਵਪਾਰ ਖ਼ਤਮ ਹੋ ਜਾਵੇਗਾ। ਮੁਸਲਿਮ ਭਾਈਚਾਰੇ ਦੇ ਪ੍ਰਦਰਸ਼ਨ ਨੂੰ ਵੇਖਦਿਆਂ ਪੁਲਿਸ ਪ੍ਰਸ਼ਾਸਨ ਵੱਲੋਂ ਕੀਤੇ ਪ੍ਰਬੰਧਾਂ ਬਾਰੇ ਡੀਐਸਪੀ ਰਾਜਨ ਸ਼ਰਮਾ ਨੇ ਕਿਹਾ ਕਿ ਕਿਸੇ ਨੂੰ ਮੁਸ਼ਕਿਲ ਨਾ ਆਵੇ, ਇਸ ਲਈ ਆਵਾਜਾਈ ਨੂੰ ਦੋ ਕਿਲੋਮੀਟਰ ਤੋਂ ਹੀ ਡਾਈਵਰਟ ਕੀਤਾ ਗਿਆ ਹੈ।