ਮੁਸਲਿਮ ਤੇ ਸਿੱਖ ਭਾਈਚਾਰੇ ਨੇ NRC ਤੇ CAA ਵਿਰੁੱਧ ਕੀਤਾ ਰੋਸ ਪ੍ਰਦਰਸ਼ਨ - ਅਨਵਰ ਹੁਸੈਨ
ਮੁੱਲਾਂਪੁਰ ਗਰੀਬਦਾਸ 'ਚ ਨਾਗਰਿਕਤਾ ਸੋਧ ਕਾਨੂੰਨ ਅਤੇ ਐਨ.ਆਰ.ਸੀ ਦੇ ਵਿਰੋਧ ਵਿੱਚ ਮੁਸਲਿਮ ਭਾਈਚਾਰੇ ਵੱਲੋਂ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਪ੍ਰਦਰਸ਼ਨ 'ਚ ਸਿੱਖ ਭਾਈਚਾਰੇ ਨੇ ਵੱਧ ਚੜ ਕੇ ਹਿੱਸਾ ਲਿਆ। ਅਨਵਰ ਹੁਸੈਨ ਕਿਹਾ ਕਿ ਕੇਂਦਰ ਸਰਕਾਰ ਸੰਵਿਧਾਨ ਦੀ ਭਾਵਨਾ ਨੂੰ ਲਗਾਤਾਰ ਢਾਹੁਣ ਦੀ ਕੋਸ਼ਿਸ਼ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਜਿਹੜੇ ਫਰਮਾਨ ਜਾਰੀ ਕਰ ਰਹੇ ਹਨ, ਉਹ ਫਰਮਾਨ ਲੋਕ ਵਿਰੋਧੀ ਹਨ। ਇਸ ਦੇ ਨਾਲ ਹੀ ਉਨ੍ਹਾਂ ਨੇ ਦਿੱਲੀ ਦੰਗੇ ਦੀ ਚਰਚਾ ਕਰਦੇ ਹੋਏ ਕਿਹਾ ਕਿ ਇਨ੍ਹਾਂ ਦੰਗਿਆਂ ਨੇ 1984 ਦੇ ਦੰਗਿਆਂ ਨੂੰ ਦੋਹਰਾ ਦਿੱਤਾ ਹੈ।