ਕਿਸਾਨਾਂ ਦੇ ਹੱਕ 'ਚ ਨਿੱਤਰੇ ਮੁਸਲਿਮ ਭਾਈਚਾਰੇ ਦੇ ਲੋਕਾਂ ਨੇ ਕੇਂਦਰ ਸਰਕਾਰ ਖਿਲਾਫ ਕੱਢੀ ਰੋਸ ਰੈਲੀ
ਲੁਧਿਆਣਾ : ਜਿਥੇ ਇੱਕ ਪਾਸੇ ਖੇਤੀ ਕਾਨੂੰਨਾਂ ਦੇ ਵਿਰੋਧ 'ਚ ਕਿਸਾਨ ਜਥੇਬੰਦੀਆਂ ਨੇ ਭਾਰਤ ਬੰਦ ਦਾ ਸੱਦਾ ਦਿੱਤਾ ਹੈ। ਉੱਥੇ ਹੀ ਦੂਜੇ ਪਾਸੇ ਵੱਖ-ਵੱਖ ਸੰਗਠਨ ਤੇ ਸੰਸਥਾਵਾਂ ਕਿਸਾਨਾਂ ਦਾ ਸਮਰਥਨ ਕਰ ਰਹੀਆਂ ਹਨ। ਲੁਧਿਆਣਾ ਵਿਖੇ ਕਿਸਾਨਾਂ ਦੇ ਹੱਕ 'ਚ ਨਿੱਤਰੇ ਮੁਸਲਿਮ ਭਾਈਚਾਰੇ ਦੇ ਲੋਕਾਂ ਨੇ ਕੇਂਦਰ ਖਿਲਾਫ ਰੋਸ ਰੈਲੀ ਕੱਢੀ ਹੈ। ਰੋਸ ਮਾਰਚ ਦੀ ਅਗਵਾਈ ਜਾਮਾ ਮਸਜਿਦ ਲੁਧਿਆਣਾ ਦੇ ਨਾਇਬ ਸ਼ਾਹੀ ਇਮਾਮ ਮੁਹੰਮਦ ਉਸਮਾਨ ਨੇ ਕੀਤੀ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਦੀਆਂ ਗ਼ਲਤ ਨੀਤੀਆਂ ਕਾਰਨ ਅੱਜ ਸਾਡੇ ਦੇਸ਼ ਦਾ ਅੰਨਦਾਤਾ ਸੜਕਾਂ 'ਤੇ ਧਰਨੇ ਲਾਉਣ ਨੂੰ ਮਜਬੂਰ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੂੰ ਇਹ ਖੇਤੀ ਕਾਨੂੰਨ ਵਾਪਸ ਲੈਣੇ ਚਾਹੀਦੇ ਹਨ।