ਨਾਭਾ ਡੀਐੱਸਪੀ ਵੱਲੋਂ ਕੋਰੋਨਾ ਤੋਂ ਬਚਾ ਸਬੰਧੀ ਅਪੀਲ - ਨਾਈਟ ਕਰਫ਼ਿਊ
ਪਟਿਆਲਾ: ਪੰਜਾਬ 'ਚ ਦਿਨੋਂ-ਦਿਨ ਵਧ ਰਹੇ ਕੋਰੋਨਾ ਵਾਇਰਸ ਦੇ ਕੇਸਾਂ ਨੂੰ ਲੈ ਕੇ ਜਿੱਥੇ ਸੂਬਾ ਸਰਕਾਰ ਚਿੰਤਤ ਦਿਖਾਈ ਦੇ ਰਹੀ ਹੈ। ਪੰਜਾਬ ਸਰਕਾਰ ਵੱਲੋਂ ਭਾਵੇਂ ਕਿ ਕਈ ਜ਼ਿਲ੍ਹਿਆਂ ਵਿੱਚ ਨਾਈਟ ਕਰਫਿਊ ਦਾ ਲਗਾ ਦਿੱਤਾ ਗਿਆ ਹੈ, ਇਸ ਦੇ ਬਾਵਜੂਦ ਕੋਰੋਨਾ ਵਾਇਰਸ ਦੇ ਕੇਸਾਂ ਵਿੱਚ ਵਾਧਾ ਹੁੰਦਾ ਜਾ ਰਿਹਾ ਹੈ। ਇਸ ਮੌਕੇ ਡੀਐਸਪੀ ਰਾਜੇਸ਼ ਛਿੱਬਰ ਨੇ ਸ਼ਹਿਰ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਦਿੱਤੇ ਗਏ ਦਿਸ਼ਾ ਨਿਰਦੇਸ਼ਾਂ ਦੇ ਮੁਤਾਬਕ ਅਸੀਂ ਨਾਭਾ ਨਿਵਾਸੀਆਂ ਨੂੰ ਅਪੀਲ ਕਰਦੇ ਹਾਂ ਕਿ ਉਹ ਭੀੜ-ਭਾੜ ਵਾਲੇ ਇਲਾਕਿਆਂ ਦੇ ਵਿੱਚ ਨਾ ਜਾਣ, ਲਗਾਤਾਰ ਮਾਸਕ ਦਾ ਇਸਤੇਮਾਲ ਕਰਨ ਸਮਾਜਿਕ ਦੂਰੀ ਬਣਾ ਕੇ ਰੱਖਣ।