ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਸਜਾਇਆ ਗਿਆ ਨਗਰ ਕੀਰਤਨ - Shri Guru Gobind Singh Ji
ਲੁਧਿਆਣਾ: ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ 'ਤੇ ਗੁਰਦੁਆਰਾ ਸ਼੍ਰੀ ਗੁਰੂਗੋਬਿੰਦ ਸਿੰਘ ਜੀ ਸਮਰਾਲਾ ਵਿੱਖੇ ਪੰਜ ਪਿਆਰਿਆਂ ਦੀ ਅਗਵਾਈ ਵਿੱਚ ਨਗਰ ਕੀਰਤਨ ਸਜਾਇਆ ਗਿਆ। ਇਸ ਦੌਰਾਨ ਅਕਾਲੀ ਦਲ ਆਗੂ ਜੱਥੇਦਾਰ ਸੰਤਾ ਸਿੰਘ ਉਮੈਦਪੁਰੀ ਅਤੇ ਜਗਜੀਵਨ ਸਿੰਘ ਖੀਰਨੀਆ ਨੇ ਕਿਹਾ ਕੀ ਦਸ਼ਮ ਪਾਤਸ਼ਾਹ ਸ਼੍ਰੀ ਗੁਰੂਗੋਬਿੰਦ ਸਿੰਘ ਜੀ ਦੇ ਪਰਿਵਾਰ ਦੀ ਕੁਰਬਾਨੀ ਨੂੰ ਪੂਰਾ ਸੰਸਾਰ ਸਿਜਦਾ ਕਰਦਾ ਹੈ ਅਤੇ ਇਹ ਪੂਰੀ ਮਾਨਵਤਾ ਲਈ ਇੱਕ ਮਿਸਾਲ ਹੈ। ਉੱਥੇ ਹੀ ਉਨ੍ਹਾਂ ਕਿਸਾਨ ਅੰਦੋਲਨ ਵਿੱਚ ਜਿੱਤ ਦੀ ਅਰਦਾਸ ਵੀ ਕੀਤੀ। ਨਗਰ ਕੀਤਰਨ ਦੌਰਾਨ ਜਥੇ ਨੇ ਗਤਕੇ ਦੇ ਕਰਤਬ ਦਿਖਾਏ।