ਰਵਿਦਾਸ ਜੈਯੰਤੀ ਮੌਕੇ ਪਿੰਡ ਲੋਹਟਬੱਦੀ 'ਚ ਸਜਾਇਆ ਨਗਰ ਕੀਰਤਨ - ਪਿੰਡ ਲੋਹਟਬੱਦੀ 'ਚ ਸਜਾਇਆ ਨਗਰ ਕੀਰਤਨ
ਲੁਧਿਆਣਾ: ਸ੍ਰੀ ਗੁਰੂ ਰਵਿਦਾਸ ਜੀ ਦਾ ਪ੍ਰਕਾਸ਼ ਪੁਰਬ ਮੌਕੇ ਰਾਏਕੋਟ ਦੇ ਪਿੰਡ ਲੋਹਟਬੱਦੀ ਵਿਖੇ ਸਥਿਤ ਗੁਰਦੁਆਰਾ ਗੁਰੂਸਰ ਸਾਹਿਬ ਵਿਖੇ ਵਿਸ਼ੇਸ਼ ਤੌਰ 'ਤੇ ਨਗਰ ਕੀਰਤਨ ਦਾ ਆਯੋਜਨ ਕੀਤਾ ਗਿਆ। ਇਸ ਦਾ ਆਯੋਜਨ ਸ਼੍ਰੋਮਣੀ ਭਗਤ ਰਵਿਦਾਸ ਜੀ ਪ੍ਰਬੰਧਕ ਕਮੇਟੀ ਵੱਲੋਂ ਸ਼ਹਿਰਵਾਸੀਆਂ ਦੇ ਸਹਿਯੋਗ ਨਾਲ ਕੀਤਾ ਗਿਆ। ਇਹ ਵਿਸ਼ਾਲ ਨਗਰ ਕੀਰਤਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛੱਤਰ ਛਾਇਆ ਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਸਜਾਇਆ ਗਿਆ, ਜਿਸ ਦੌਰਾਨ ਸ੍ਰੀ ਗੁਰੁ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਫੁੱਲਾਂ ਨਾਲ ਸ਼ਿੰਗਾਰੀ ਸੁੰਦਰ ਪਾਲਕੀ ਵਿੱਚ ਸ਼ੁਸੌਭਿਤ ਸਨ, ਉੱਥੇ ਹੀ ਫੌਜੀ ਬੈਂਡ ਅਤੇ ਨਗਾਰਾ ਧਾਰਮਕ ਧੁਨਾਂ ਰਾਹੀਂ ਨਗਰ ਕੀਰਤਨ ਦੀ ਸ਼ੋਭਾ ਨੂੰ ਚਾਰ ਚੰਦ ਲਗਾ ਰਿਹਾ ਸੀ, ਜਦਕਿ ਪ੍ਰਸਿੱਧ ਢਾਡੀ ਤੇ ਕਵਸ਼ਰੀ ਜੱਥੇ ਲੋਹਟਬੱਧੀ ਦੇ ਜੱਥੇ ਨੇ ਸੰਗਤਾਂ ਨੂੰ ਗੁਰੂ ਇਤਿਹਾਸ ਸੁਣਾ ਕੇ ਨਿਹਾਲ ਕੀਤਾ।