551ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਤਲਵੰਡੀ ਸਾਬੋ 'ਚ ਸਜਾਇਆ ਨਗਰ ਕੀਰਤਨ
ਤਲਵੰਡੀ ਸਾਬੋ: ਸ੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਿੱਖਾਂ ਦੇ ਚੌਥੇ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਐਤਵਾਰ ਨੂੰ ਗੁਰੂ ਗ੍ਰੰਥ ਸਾਹਿਬ ਦੀ ਛੱਤਰਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਅਲੌਕਿਕ ਨਗਰ ਕੀਰਤਨ ਸਜਾਇਆ ਗਿਆ। ਸਜਾਏ ਗਏ ਨਗਰ ਕੀਰਤਨ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਵੀ ਸ਼ਿਰਕਤ ਕਰਦਿਆਂ ਸੰਗਤਾਂ ਨੂੰ ਗੁਰੂ ਸਾਹਿਬ ਦੀਆਂ ਸਿੱਖਿਆਵਾਂ 'ਤੇ ਚੱਲਣ ਦੀ ਅਪੀਲ ਕੀਤੀ। ਨਗਰ ਕੀਰਤਨ ਆਰੰਭਤਾ ਦੀ ਅਰਦਾਸ ਤਖ਼ਤ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਗੁਰਜੰਟ ਸਿੰਘ ਨੇ ਕੀਤੀ। ਨਗਰ ਕੀਰਤਨ ਦੌਰਾਨ ਸਿੱਖ ਨੌਜਵਾਨਾਂ ਨੇ ਸਿੱਖ ਮਾਰਸ਼ਲ ਖੇਡ ਗੱਤਕੇ ਦੇ ਜੌਹਰ ਵੀ ਦਿਖਾਏ।