ਰੂਪਨਗਰ 'ਚ 551ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਤ ਨਗਰ ਕੀਰਤਨ ਸਜਾਇਆ - Nagar kirtan
ਰੂਪਨਗਰ: ਪਹਿਲੀ ਪਾਤਸ਼ਾਹੀ ਗੁਰੂ ਨਾਨਕ ਦੇਵ ਜੀ ਦੇ 551 ਵੇਂ ਪ੍ਰਕਾਸ਼ ਪੂਰਬ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਆਯੋਜਿਤ ਕੀਤਾ ਗਿਆ। ਇਹ ਨਗਰ ਕੀਰਤਨ ਗੁਰਦੁਆਰਾ ਚਰਨ ਕਵੰਲ ਸਾਹਿਬ ਤੋਂ ਸ਼ੁਰੂ ਹੋਇਆ। ਸਿੱਖ ਸੰਗਤ ਨੇ ਵੱਡੀ ਗਿਣਤੀ 'ਚ ਨਗਰ ਕੀਰਤਨ 'ਚ ਹਾਜ਼ਰੀ ਲਗਵਾਈ। ਖ਼ਾਸ ਤੌਰ 'ਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ, ਹੈੱਡ ਗ੍ਰੰਥੀ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਸ਼ਾਮਿਲ ਹੋਏ।