ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ ਗਿਆ - Nagar Kirtan decorated
ਸ਼੍ਰੀ ਫ਼ਤਿਹਗੜ੍ਹ ਸਾਹਿਬ: ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਪਿੰਡ ਜੱਲੋਵਾਲ ਦੇ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ 'ਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਨਗਰ ਕੀਰਤਨ ਸਜਾਇਆ ਗਿਆ। ਜਿਸ ਵਿੱਚ ਸੰਗਤਾਂ ਵਾਹਿਗੁਰੂ ਦਾ ਜਾਪ ਕਰਦੇ ਹੋਏ ਪਾਲਕੀ ਸਾਹਿਬ ਦੇ ਨਾਲ ਨਾਲ ਚਲ ਰਹੀਆਂ ਹਨ। ਵਿਸ਼ਾਲ ਨਗਰ ਕੀਰਤਨ ਪਿੰਡ ਜੱਲੋਵਾਲ ਤੋਂ ਅਰੰਭ ਹੋ ਕੇ ਵੱਖ-ਵੱਖ ਪਿੰਡਾਂ ਦੀ ਪਰਕਰਮਾ ਕਰਦਾ ਹੋਇਆ ਜੱਲੋਵਾਲ ਗੁਰਦੁਆਰਾ ਸਾਹਿਬ ਪਹੁੰਚ ਕੇ ਸਮਾਪਤ ਹੋਇਆ। ਇਸ ਮੌਕੇ ਵੱਡੀ ਗਿਣਤੀ ਵਿੱਚ ਸੰਗਤਾਂ ਹਾਜ਼ਰ ਰਹੀਆਂ।