ਪੰਜਾਬ

punjab

ETV Bharat / videos

552ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ

By

Published : Nov 19, 2021, 7:03 AM IST

ਤਰਨਤਾਰਨ: ਸ੍ਰੀ ਗੁਰੂ ਨਾਨਕ ਦੇਵ ਜੀ (Guru Nanak Dev Ji) ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਤਰਨਤਾਰਨ ਵਿਖੇ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਜ਼ਿਲ੍ਹੇ ਦੇ ਪਿੰਡ ਸਭਰਾ ਦੇ ਗੁਰਦੁਆਰਾ ਬਾਬਾ ਕਾਹਨ ਸਿੰਘ ਜੀ ਵਿਖੇ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਦਿਹਾੜੇ ਦੇ ਸਬੰਧ ’ਚ ਵਿਸ਼ਾਲ ਨਗਰ ਕੀਰਤਨ ਪੰਜ ਪਿਆਰਿਆਂ ਦੀ ਅਗਵਾਈ ਹੇਠ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ (Sri Guru Granth Sahib Ji) ਦੀ ਛਤਰ ਛਾਇਆ ਹੇਠ ਕੱਢਿਆ ਗਿਆ। ਇਸ ਮੌਕੇ ਵੱਡੀ ਗਿਣਤੀ ਦੇ ਵਿੱਚ ਸਿੱਖ ਸੰਗਤ ਨੇ ਨਗਰ ਕੀਰਤਨ (Nagar Kirtan) ਦੇ ਵਿੱਚ ਸ਼ਿਰਕਤ ਕੀਤੀ। ਇਹ ਨਗਰ ਕੀਰਤਨ ਪਿੰਡ ਸਭਰਾ ਦੇ ਵੱਖ-ਵੱਖ ਥਾਵਾਂ ਵਿੱਚੋਂ ਹੁੰਦਾ ਹੋਇਆ ਸ਼ਾਮ ਨੂੰ ਗੁਰਦੁਆਰਾ ਸ੍ਰੀ ਬਾਬਾ ਕਾਹਨ ਸਿੰਘ ਜੀ ਵਿਖੇ ਸਮਾਪਤ ਹੋਇਆ। ਇਸ ਮੌਕੇ ਕਵੀਸ਼ਰ ਭਾਈ ਹੀਰਾ ਸਿੰਘ ਨੇ ਸੰਗਤਾਂ ਨੂੰ ਗੁਰੂ ਨਾਨਕ ਦੇਵ ਜੀ (Guru Nanak Dev Ji) ਦੇ ਜੀਵਨ ਬਾਰੇ ਅਹਿਮ ਜਾਣਕਾਰੀ ਸਾਂਝੀ ਕੀਤੀ ਤੇ ਸੰਗਤਾਂ ਨੂੰ ਬਾਬੇ ਨਾਨਕ ਦੇਵ ਜੀ ਦੇ ਜੀਵਨ ਤੋਂ ਪ੍ਰੇਰਨਾ ਲੈ ਕੇ ਅੱਗੇ ਵਧਣ ਦੀ ਗੱਲ ਕਹੀ।

ABOUT THE AUTHOR

...view details