ਗੁਰੂ ਰਵਿਦਾਸ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਜਲੰਧਰ 'ਚ ਸਜਾਇਆ ਨਗਰ ਕੀਰਤਨ - ਜਲੰਧਰ 'ਚ ਸਜਾਇਆ ਨਗਰ ਕੀਰਤਨ
ਜਲੰਧਰ: ਸ੍ਰੀ ਗੁਰੂ ਰਵਿਦਾਸ ਜੀ ਦਾ ਪ੍ਰਕਾਸ਼ ਪੁਰਬ ਬੜੇ ਹੀ ਸ਼ਰਧਾ ਭਾਵ ਨਾਲ ਮਨਾਇਆ ਗਿਆ। ਇਸ ਮੌਕੇ ਜਲੰਧਰ 'ਚ ਨਗਰ ਕੀਰਤਨ ਸਜਾਇਆ ਗਿਆ। ਭਾਰੀ ਗਿਣਤੀ 'ਚ ਸੰਗਤ ਨੇ ਇਸ ਨਗਰ ਕੀਰਤਨ 'ਚ ਹਿੱਸਾ ਲਿਆ। ਇਸ ਦੌਰਾਨ ਝਾਕੀਆਂ ਵੀ ਕੱਢੀਆਂ ਗਈਆਂ। ਇਸ ਮੌਕੇ ਕਈ ਸਿਆਸੀ ਆਗੂ ਵੀ ਪੁੱਜੇ ਤੇ ਉਨ੍ਹਾਂ ਦੇਸ਼ਵਾਸੀਆਂ ਨੂੰ ਰਵਿਦਾਸ ਜੈਯੰਤੀ ਦੀ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਸਾਨੂੰ ਸਭ ਨੂੰ ਗੁਰੂ ਜੀ ਵੱਲੋਂ ਦੱਸੇ ਗਏ ਏਕਤਾ ਤੇ ਇਨਸਾਨੀਅਤ ਦੇ ਸੰਦੇਸ਼ ਨੂੰ ਅਪਣਾਉਣਾ ਚਾਹੀਦਾ ਹੈ।