550ਵੇਂ ਪ੍ਰਕਾਸ਼ ਪੂਰਬ ਨੂੰ ਸਮਰਪਿਤ ਕਰ ਕੱਢਿਆ ਗਿਆ ਵਿਸ਼ਾਲ ਨਗਰ ਕੀਰਤਨ - sri guru nanak dev ji
ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੂਰਬ ਦੇ ਸਬੰਧ ਵਿੱਚ ਡਰੋਲੀ ਭਾਈ ਤੋਂ ਸੁਲਤਾਨਪੁਰ ਸਾਹਿਬ ਲਈ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਨਗਰ ਕੀਰਤਨ ਦੇ ਤਰਨ ਤਾਰਨ ਪਹੁੰਚਣ 'ਤੇ ਸ਼੍ਰੋਮਣੀ ਗੁਰਦੁਵਾਰਾ ਪ੍ਰਬੰਧਕ ਕਮੇਟੀ 'ਤੇ ਸੰਗਤਾਂ ਵੱਲੋਂ ਭਰਵਾ ਸਵਾਗਤ ਕੀਤਾ ਗਿਆ। ਵੱਡੀ ਗਿਣਤੀ ਵਿੱਚ ਸੰਗਤਾਂ ਨੇ ਨਗਰ ਕੀਰਤਨ 'ਚ ਸ਼ਾਮਿਲ ਹੋ ਕੇ ਗੁਰੂ ਚਰਨਾਂ ਵਿੱਚ ਆਪਣੀ ਹਾਜ਼ਰੀ ਲਗਾਈ। ਨਗਰ ਕੀਰਤਨ ਦੇ ਪ੍ਰਬੰਧਕਾਂ ਵੱਲੋਂ ਗੁਰੂ ਸਾਹਿਬ ਦੇ ਪੰਜ ਪਿਆਰਿਆਂ ਨੂੰ ਸਿਰੋਪਾਉ ਪਾ ਕੇ ਸਨਮਾਨਿਤ ਕੀਤਾ ਗਿਆ।