ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ ਗਿਆ - ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ
ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਦੇ ਸਬੰਧ ਵਿੱਚ ਤਰਨਤਾਰਨ ਦੇ ਪਿੰਡ ਨੰਦਪੁਰ ਤੋਂ ਸੁਲਤਾਨਪੁਰ ਲੋਧੀ ਤੱਕ ਨਗਰ ਕੀਰਤਨ ਸਜਾਇਆ ਗਿਆ। ਸਮੂਹ ਇਲਾਕਾ ਨਿਵਾਸੀਆਂ ਵੱਲੋਂ ਇਸ ਨਗਰ ਕੀਰਤਨ ਵਿੱਚ ਹਿੱਸਾ ਲਿਆ ਗਿਆ। ਨਗਰ ਕੀਰਤਨ ਵਿੱਚ ਸੰਗਤ ਗੱਡੀਆਂ, ਕਾਰਾਂ, ਟਰੈਕਟਰਾਂ, ਟਰਾਲੀਆਂ ਅਤੇ ਬੱਸਾਂ ਰਾਹੀਂ ਵੱਡੀ ਗਿਣਤੀ ਵਿੱਚ ਸ਼ਾਮਿਲ ਹੋਈ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਹੇਠ ਪੰਜ ਪਿਆਰਿਆਂ ਦੀ ਅਗਵਾਈ ਵਿੱਚ ਇਹ ਨਗਰ ਕੀਰਤਨ ਗੁਰਦੁਆਰਾ ਬਾਬਾ ਦਰਬਾਰਾ ਸਿੰਘ ਸੋਢੀ ਤੋਂ ਰਵਾਨਾ ਹੋਇਆ ਅਤੇ ਸੁਲਤਾਨਪੁਰ ਲੋਧੀ ਪਹੁੰਚਿਆ। ਇਸ ਨਗਰ ਕੀਰਤਨ ਦੀ ਰਵਾਨਗੀ ਮੌਕੇ ਜਗ੍ਹਾ-ਜਗ੍ਹਾ ਸੰਗਤ ਵੱਲੋਂ ਫੁੱਲਾਂ ਦੀ ਵਰਖ਼ਾ ਕੀਤੀ ਗਈ ਅਤੇ ਰਸਤੇ ਵਿੱਚ ਲੰਗਰ ਅਤੇ ਜਲ ਦੀ ਸੇਵਾ ਵੀ ਕੀਤੀ ਗਈ।