ਸ੍ਰੀ ਗੁਰੂ ਹਰਿ ਰਾਏ ਜੀ ਦੇ ਪ੍ਰਕਾਸ਼ ਪੁਰਬ 'ਤੇ ਸਜਾਇਆ ਗਿਆ ਨਗਰ ਕੀਰਤਨ - ਸ੍ਰੀ ਗੁਰੂ ਹਰਿ ਰਾਏ ਜੀ ਦੇ ਪ੍ਰਕਾਸ਼ ਪੁਰਬ 'ਤੇ ਸਜਾਇਆ ਗਿਆ ਨਗਰ ਕੀਰਤਨ
ਸੱਤਵੀਂ ਪਾਤਸ਼ਾਹੀ ਸਾਹਿਬ ਸ੍ਰੀ ਗੁਰੂ ਹਰਿ ਰਾਏ ਜੀ ਦੇ ਪ੍ਰਕਾਸ਼ ਪੁਰਬ ਮੌਕੇ ਤਰਨਤਾਰਨ ਦੇ ਪਿੰਡ ਚੰਬਾ ਤੋਂ ਇੱਕ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਇਹ ਨਗਰ ਕੀਰਤਨ ਵੱਖ ਵੱਖ ਪਿੰਡ ਤੋਂ ਹੁੰਦਾ ਹੋਇਆ ਚੰਬਾ ਦੇ ਗੁਰਦੁਆਰਾ ਸਾਹਿਬ ਵਿਖੇ ਸਮਾਪਤ ਹੋਇਆ। ਇਸ ਨਗਰ ਕੀਰਤਨ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਜੀ ਸੁੰਦਰ ਪਾਲਕੀ ਸਜਾਇਆ ਗਈ ਤੇ ਪੰਜ ਪਿਆਰਿਆਂ ਦੀ ਅਗਵਾਈ ਵਿੱਚ ਨਗਰ ਕੀਰਤਨ ਪਿੰਡਾਂ ਵਿੱਚੋਂ ਸੰਗਤਾਂ ਨੂੰ ਦਰਸ਼ਨ ਦੇ ਕੇ ਨਿਹਾਲ ਕਰਦਾ ਹੋਇਆ ਗੁਰਦੁਆਰਾ ਸਾਹਿਬ ਪਹੁੰਚਿਆ। ਪਿੰਡ ਵਾਸੀਆਂ ਵੱਲੋਂ ਪਾਲਕੀ ਸਾਹਿਬ 'ਤੇ ਫੁੱਲਾਂ ਦੀ ਵਰਖਾ ਕੀਤੀ ਗਈ।