ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੂਰਬ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਕੱਢਿਆ ਗਿਆ - 550ਵਾਂ ਪ੍ਰਕਾਸ਼ ਪੂਰਬ
ਪਟਿਆਲਾ ਵਿਖੇ ਸਰਬੱਤ ਦੇ ਭਲੇ ਵਾਸਤੇ ਸ੍ਰੀ ਗੁਰੂ ਨਾਨਕ ਦੇਵ ਜੀ 550ਵੇਂ ਪ੍ਰਕਾਸ਼ ਪੂਰਬ ਨੂੰ ਸਮਰਪਿਤ ਇੱਕ ਵਿਸ਼ਾਲ ਨਗਰ ਕੀਰਤਨ ਕੱਢਿਆ ਗਿਆ, ਜੋ ਕਿ ਤ੍ਰਿਪੜੀ ਤੋਂ ਹੁੰਦਾ ਹੋਇਆ ਭਾਦਸੋਂ ਰੋਡ ਦੀਆਂ ਸੰਗਤਾਂ ਨੂੰ ਨਿਹਾਲ ਕਰਦਾ ਹੋਇਆ ਵਾਪਸ ਆਪਣੇ ਸ਼ੁਰੂਆਤੀ ਸਥਾਨ ਪਹੁੰਚਿਆ। ਸਾਧ ਸੰਗਤ ਨੇ ਪੰਜ ਪਿਆਰਿਆਂ ਦੀ ਅਗਵਾਈ ਵਿੱਚ ਸੁੰਦਰ ਪਾਲਕੀ ਸਾਹਿਬ ਦੇ ਮਨਮੋਹਕ ਦਰਸ਼ਨ ਕੀਤੇ। ਨਗਰ ਕੀਰਤਨ ਵਿੱਚ ਗੁਰੂ ਦੀਆਂ ਲਾਡਲੀਆਂ ਫੌਜਾਂ ਨੇ ਗੱਤਕੇ ਦੇ ਜੌਹਰ ਦਿਖਾਏ ਅਤੇ ਉੱਥੇ ਹੀ ਅਲੱਗ-ਅਲੱਗ ਸਕੂਲਾਂ ਤੋਂ ਬੱਚਿਆਂ ਨੇ ਇਸ ਨਗਰ ਕੀਰਤਨ ਵਿੱਚ ਹਿੱਸਾ ਲਿਆ। ਸੰਗਤਾਂ ਨੇ ਨਗਰ ਕੀਰਤਨ ਦਾ ਤਹਿ ਦਿਲ ਤੋਂ ਸਵਾਗਤ ਕੀਤਾ।