ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ ਨਗਰ ਕੀਰਤਨ ਦਾ ਆਯੋਜਨ - ਨਗਰ ਕੀਰਤਨ ਦਾ ਆਯੋਜਨ
ਬਰਨਾਲਾ :ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ ਬਰਨਾਲਾ ਵਿਖੇ ਨਗਰ ਕੀਰਤਨ ਦਾ ਆਯੋਜਨ ਕੀਤਾ ਗਿਆ। ਐਸਜੀਪੀਸੀ ਵੱਲੋਂ ਇਹ ਨਗਰ ਕੀਰਤਨ ਸ਼ਹਿਰ ਵਾਸੀਆਂ ਦੀ ਮਦਦ ਨਾਲ ਆਯੋਜਿਤ ਕੀਤਾ ਗਿਆ। ਨਗਰ ਕੀਰਤਨ ਭਦੌੜ ਦੇ ਅੰਦਰਲਾ ਗੁਰਦੁਆਰਾ ਸਾਹਿਬ ਪਾਤਸ਼ਾਹੀ ਦਸਵੀਂ ਤੋਂ ਸ਼ੁਰੂ ਹੋ ਕੇ ਸ਼ਹਿਰ ਭਰ 'ਚ ਕੱਢਿਆ ਗਿਆ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਪੰਜ ਪਿਆਰਿਆਂ ਦੀ ਅਗਵਾਈ ਵਿੱਚ ਨਗਰ ਕੀਰਤਨ ਹੋਇਆ। ਸ਼ਹਿਰ ਦੀ ਵੱਖ-ਵੱਖ ਥਾਵਾਂ 'ਤੇ ਸੰਗਤ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਸੁੰਦਰ ਪਾਲਕੀ ਸਾਹਿਬ 'ਤੇ ਫੁੱਲਾਂ ਦੀ ਵਰਖਾ ਕਰ ਸਵਾਗਤ ਕੀਤਾ।ਇਸ ਦੌਰਾਨ ਲੋਕਾਂ ਨੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ।