ਦਸਮ ਪਿਤਾ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ 'ਤੇ ਕੱਢਿਆ ਵਿਸ਼ਾਲ ਨਗਰ ਕੀਰਤਨ
ਕਪੂਰਥਲਾ:ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ 'ਤੇ ਸੁਲਤਾਨਪੁਰ ਲੋਧੀ ਵਿਖੇ ਵਿਸ਼ਾਲ ਨਗਰ ਕੀਰਤਨ ਕੱਢਿਆ ਗਿਆ। ਇਹ ਨਗਰ ਕੀਰਤਨ ਗੁਰਦੁਆਰਾ ਸ੍ਰੀ ਬੇਰੀ ਸਾਹਿਬ ਜੀ ਤੋਂ ਆਰੰਭ ਹੋਇਆ। ਇਹ ਨਗਰ ਕੀਰਤਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਪੰਜਾਂ ਪਿਆਰਿਆਂ ਦੀ ਅਗਵਾਈ 'ਚ ਸਜਾਇਆ ਗਿਆ। ਇਸ ਮੌਕੇ ਸੰਗਤਾਂ ਨੇ ਨਤਮਸਤਕ ਹੋ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਇਸ ਮੌਕੇ ਸੂਬੇ ਦੀ ਸਾਬਕਾ ਕੈਬਿਨੇਟ ਮੰਤਰੀ ਡਾ. ਉਪਿੰਦਰਜੀਤ ਕੌਰ ਨੇ ਵੀ ਗੁਰਦੁਆਰਾ ਸਿੰਘ ਸਭਾ ਪਹੁੰਚ ਕੇ ਆਪਣੀ ਹਾਜ਼ਰੀ ਲਵਾਈ। ਨਗਰ ਕੀਰਤਨ ਦੌਰਾਨ ਵਿਸ਼ੇਸ਼ ਤੌਰ 'ਤੇ ਪਾਲਕੀ ਸਾਹਿਬ ਨੂੰ ਸਜਾਇਆ ਗਿਆ ਤੇ ਨੌਜਵਾਨ ਸਿੰਘਾਂ ਵੱਲੋਂ ਗਤਕੇ ਤੇ ਸ਼ਸਤਰ ਵਿਦਿਆ ਦਾ ਪ੍ਰਦਰਸ਼ਨ ਕੀਤਾ ਗਿਆ। ਰਾਗੀ ਜੱਥੀਆਂ ਨੇ ਗੁਰੂ ਸਾਹਿਬ ਜੀ ਕੁਰਬਾਨੀਆਂ ਦਾ ਉਲੇਖ ਕਰ ਸੰਗਤ ਨੂੰ ਸਿੱਖ ਇਤਿਹਾਸ ਤੋਂ ਜਾਣੂ ਕਰਵਾਇਆ। ਪ੍ਰਬੰਧਕਾਂ ਵੱਲੋਂ ਗੁਰਦੁਆਰਾ ਸਾਹਿਬ ਵਿਖੇ ਸੰਗਤ ਲਈ ਲੰਗਰ ਦਾ ਵੀ ਪ੍ਰਬੰਧ ਕੀਤਾ ਗਿਆ।