400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਗੁਰੂ ਕੇ ਮਹਿਲ ਤੋਂ ਹੋਈ ਨਗਰ ਕੀਰਤਨ ਹੋਇਆ ਆਰੰਭ - ਨਗਰ ਕੀਰਤਨ ਹੋਇਆ ਆਰੰਭ
ਅੰਮ੍ਰਿਤਸਰ : ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ 400 ਸਾਲਾ ਪ੍ਰਕਾਸ਼ ਪੁਰਬ ਸਬੰਧੀ ਐਸਜੀਪੀਸੀ ਵੱਲੋਂ ਗੁਰੂ ਸਾਹਿਬ ਜੀ ਦੇ ਪ੍ਰਕਾਸ਼ ਅਸਥਾਨ ਗੁਰਦੁਆਰਾ ਗੁਰੂ ਕੇ ਮਹਿਲ ਤੋਂ ਵਿਸ਼ਾਲ ਨਗਰ ਕੀਰਤਨ ਆਰੰਭ ਹੋਇਆ। ਇਸ ਮੌਕੇ ਐਸਜੀਪੀਸੀ ਦੇ ਪ੍ਰਧਾਨ ਬੀਬੀ ਜਾਗੀਰ ਕੌਰ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਸ਼ਾਮਲ ਹੋਏ। ਆਗੂਆਂ ਨੇ ਦੱਸਿਆ ਕਿ ਇਹ ਨਗਰ ਕੀਰਤਨ ਅੰਮ੍ਰਿਤਸਰ ਤੋਂ ਹੁੰਦੇ ਹੋਏ ਦਿੱਲੀ ਪੁੱਜੇਗਾ,ਮੁੜ ਦਿੱਲੀ ਤੋਂ ਹੁੰਦੇ ਹੋਏ ਗੁਰੂ ਸਾਹਿਬਾਨ ਦੇ ਚਰਨ ਛੋਹ ਵੱਖ-ਵੱਖ ਪਾਵਨ ਸਥਾਨਾਂ ਤੋਂ ਹੁੰਦਾ ਹੋਇਆ ਸ੍ਰੀ ਅਨੰਦਪੁਰ ਸਾਹਿਬ ਵਿਖੇ ਸੰਪੂਰਨ ਹੋਵੇਗਾ।