ਪ੍ਰਕਾਸ਼ ਪੁਰਬ ਮੌਕੇ ਨਗਰ ਕੀਰਤਨ ਕੱਢਿਆ ਗਿਆ - ਜਿਲ੍ਹਾਂ ਗੁਰਦਾਸਪੁਰ ਦੇ ਪਿੰਡ ਤਿੱਬੜ ਵਿਖੇ ਨਗਰ ਕੀਰਤਨ
ਗੁਰਦਾਸਪੁਰ: ਜਿਲ੍ਹਾਂ ਗੁਰਦਾਸਪੁਰ ਦੇ ਪਿੰਡ ਤਿੱਬੜ ਵਿਖੇ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਿੰਡ ਤਿੱਬੜ ਦੀ ਸਮੂਹ ਸੰਗਤ ਵੱਲੋਂ 5 ਪਿਆਰਿਆਂ ਦੀ ਰਹਿਨੁਮਾਈ ਹੇਠ ਨਗਰ ਕੀਰਤਨ ਸਜਾਇਆ ਗਿਆ। ਜਿਸ ਵਿੱਚ ਸਮੂਹ ਇਲਾਕੇ ਦੀਆਂ ਸੰਗਤਾਂ ਵੱਲੋਂ ਮੱਥਾ ਟੇਕਿਆ ਗਿਆ। ਇਸ ਦੌਰਾਨ ਜਾਣਕਾਰੀ ਦਿੰਦੇ ਪ੍ਰਧਾਨ ਮੱਖਣ ਸਿੰਘ ਨੇ ਕਿਹਾ ਕਿ ਇਹ ਨਗਰ ਕੀਰਤਨ 27ਵਾਂ ਨਗਰ ਕੀਰਤਨ ਹੈ ਜੋਂ 1995 ਤੋਂ ਲਗਾਤਾਰ ਸੰਗਤ ਦੇ ਸਹਿਯੋਗ ਨਾਲ ਇਸੇ ਤਰ੍ਹਾਂ ਕੱਢਿਆ ਜਾਂਦਾ ਹੈ। ਜੋ ਪਿੰਡ ਤਿੱਬੜ ਤੋਂ ਸ਼ੁਰੂ ਹੋਕੇ ਵੱਖ-ਵੱਖ ਪਿੰਡਾਂ ਵਿੱਚੋਂ ਹੁੰਦਾ ਹੋਇਆ ਖਤਮ ਹੁੰਦਾ ਹੈ। ਇਸ ਦੌਰਾਨ ਸੰਗਤ ਵੱਲੋਂ ਵੀ ਵੱਧ ਚੜ੍ਹਕੇ ਇਸ ਨਗਰ ਕੀਰਤਨ ਵਿੱਚ ਹਿੱਸਾ ਲਿਆ ਜਾਂਦਾ ਹੈ ਅਤੇ ਨਗਰ ਕੀਰਤਨ ਦਾ ਜਗ੍ਹਾ-ਜਗ੍ਹਾ 'ਤੇ ਭਰਵਾਂ ਸਵਾਗਤ ਕੀਤਾ ਗਿਆ, ਇਸ ਮੌਕੇ ਸੰਗਤਾਂ ਨੇ ਗੁਰੂ ਸਾਹਿਬ ਦੇ ਚਰਨਾਂ ਵਿੱਚ ਅਰਦਾਸ ਕੀਤੀ।