ਨਗਰ ਪੰਚਾਇਤ ਚੋਣਾਂ: ਅਜਨਾਲਾ ਪੁਲਿਸ ਨੇ ਕੀਤਾ ਫ਼ਲੈਗ ਮਾਰਚ - ਫ਼ਲੈਗ ਮਾਰਚ
ਅੰਮ੍ਰਿਤਸਰ: ਨਗਰ ਪੰਚਾਇਤ ਚੋਣਾਂ ਦੇ ਐਲਾਨ ਤੋਂ ਬਾਅਦ ਅਜਨਾਲਾ ਅਤੇ ਰਮਦਾਸ ਵਿਖੇ ਸਿਆਸੀ ਪਾਰਟੀਆਂ ਨੇ ਜ਼ੋਰਾਂ-ਸ਼ੋਰਾਂ ਨਾਲ ਚੋਣ ਪ੍ਰਚਾਰ ਕੀਤਾ ਜਾ ਰਿਹਾ ਹੈ ਅਤੇ ਇਸਦੇ ਨਾਲ-ਨਾਲ ਪੰਜਾਬ ਪੁਲਿਸ ਵੀ ਲੋਕਾਂ ਨੂੰ ਅਮਨ-ਸ਼ਾਂਤੀ ਬਣਾਈ ਰੱਖਣ ਤੇ ਸ਼ਰਾਰਤੀ ਅਨਸਰਾਂ ਨੂੰ ਤਾੜਨਾ ਕਰਨ ਦੇ ਉਦੇਸ਼ ਨਾਲ ਬਜ਼ਾਰਾਂ ਵਿੱਚ ਫ਼ਲੈਗ ਮਾਰਚ ਕੱਢ ਰਹੀ ਹੈ। ਇਸ ਸਬੰਧੀ ਡੀਐਸਪੀ ਵਿਪਨ ਕੁਮਾਰ ਨੇ ਦੱਸਿਆ ਕਿ ਚੋਣਾਂ ਦੌਰਾਨ ਇਲਾਕੇ 'ਚ ਕਾਨੂੰਨ ਵਿਵਸਥਾ ਬਣਾਏ ਰੱਖਣ ਨੂੰ ਨਾਲ ਲੈ ਕੇ ਫ਼ਲੈਗ ਮਾਰਚ ਕੱਢਿਆ ਜਾ ਰਿਹਾ ਹੈ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਲੋਕ ਚੋਣਾਂ ਦੌਰਾਨ ਸ਼ਰਾਰਤੀ ਅਨਸਰਾਂ ਵਿਰੁੱਧ ਸੁਚੇਤ ਰਹਿਣ ਅਤੇ ਜਲਦ ਤੋਂ ਜਲਦ ਆਪਣਾ ਅਸਲਾ ਪੁਲਿਸ ਥਾਣੇ ਜਾਂ ਫਿਰ ਗਨ ਹਾਊਸ 'ਚ ਜਮ੍ਹਾ ਕਰਵਾ ਕੇ ਥਾਣੇ ਇਤਲਾਹ ਕਰਨ।