ਨੌਂਵੀ ਪਾਤਸ਼ਾਹੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਪਹੁੰਚਿਆ ਮਾਨਸਾ ਦੇ ਪਿੰਡ ਬੁਢਲਾਡਾ - 400 ਸਾਲਾ ਪ੍ਰਕਾਸ਼ ਪੁਰਬ
ਮਾਨਸਾ: ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਲੈਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਕੱਢਿਆ ਜਾ ਰਿਹਾ ਨਗਰ ਕੀਰਤਨ ਮਾਨਸਾ ਦੇ ਬੁਢਲਾਡਾ ਵਿਖੇ ਪਹੁੰਚਿਆ। ਇਸ ਮੌਕੇ ਵੱਡੀ ਗਿਣਤੀ 'ਚ ਸੰਗਤਾਂ ਵਲੋਂ ਨਗਰ ਕੀਰਤਨ ਦਾ ਨਿੱਘਾ ਸਵਾਗਤ ਕੀਤਾ ਗਿਆ। ਇਸ ਮੌਕੇ ਨਿਹੰਗ ਸਿੰਘਾਂ ਵਲੋਂ ਗੱਤਕੇ ਦੇ ਜੌਹਰ ਵੀ ਦਿਖਾਏ ਗਏ। ਇਸ ਮੌਕੇ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਮੁਲਾਜ਼ਮ ਨੇ ਦੱਸਿਆ ਕਿ ਇਹ ਨਗਰ ਕੀਰਤਨ ਗੁਰੂ ਸਾਹਿਬ ਦੇ ਚਰਨ ਛੋਹ ਪ੍ਰਾਪਤ ਸਥਾਨਾਂ 'ਤੇ ਲਿਜਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਨਗਰ ਕੀਰਤਨ ਬੁਢਲਾਡਾ ਤੋਂ ਅੱਗੇ ਪੜਾਅ ਦਰ ਪੜਾਅ ਚੱਲਦਾ ਜਾਵੇਗਾ।